Punjab ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ
ਚੰਡੀਗੜ੍ਹ, 30 ਦਸੰਬਰ 2025 (ਵਿਸ਼ਵ ਵਾਰਤਾ) – (Punjab) ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲਣ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜੋ ਜਗਤ ਲਈ ਕੁਰਬਾਨੀ ਦਿੱਤੀ, ਉਹ ਹਮੇਸ਼ਾ ਸਾਡੇ ਦਿਲਾਂ ’ਚ ਰਹੇਗੀ।

ਇਸ ਤੋਂ ਬਿਨਾਂ ਕਾਂਗਰਸ ਵੱਲੋਂ ਰਾਣਾ ਗੁਰਜੀਤ ਸਿੰਘ, ਆਪ ਵੱਲੋਂ ਡਾ.ਇੰਦਰਬੀਰ ਨਿੱਜਰ ਅਤੇ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵਿਧਾਇਕ ਡਾ: ਨਛੱਤਰ ਪਾਲ ਸਿੰਘ ਅਤੇ ਬੀਜੇਪੀ ਵੱਲੋਂ ਅਸ਼ਵਨੀ ਕੁਮਾਰ ਸ਼ਰਮਾ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਮਜ਼ਦੂਰਾਂ ਦੇ ਪੱਤਰ ਸਿਰ ‘ਤੇ ਲੈ ਕੇ ਵਿਧਾਨ ਸਭਾ ਪਹੁੰਚੇ। ਅੱਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਵਰਕਰ ਵੀ ਸ਼ਾਮਲ ਹੋ ਰਹੇ ਹਨ।
ਸੈਸ਼ਨ (Punjab) ਦੇ ਅੰਤ ਵਿੱਚ ਮਨਰੇਗਾ ਸੰਬੰਧੀ ਇੱਕ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਮੁੱਖ ਮੰਗ ਇਹ ਹੋਵੇਗੀ ਕਿ ਮਨਰੇਗਾ ਨੂੰ 60% ਕੇਂਦਰੀ ਅਤੇ 40% ਰਾਜ ਸਰਕਾਰ ਦੇ ਫੰਡਿੰਗ ਦੀ ਬਜਾਏ 100% ਕੇਂਦਰੀ ਫੰਡ ਵਾਲੀ ਯੋਜਨਾ ਬਣਾਇਆ ਜਾਵੇ। ਇਸ ਤੋਂ ਇਲਾਵਾ, 100 ਦਿਨਾਂ ਦੇ ਰੁਜ਼ਗਾਰ ਦੇ ਅਧਿਕਾਰ ਨੂੰ ਵੀ ਬਰਕਰਾਰ ਰੱਖਿਆ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























