Punjab ਵਿਧਾਨ ਸਭਾ ਦਾ ਸਦਨ ਅੱਧੇ ਘੰਟੇ ਲਈ ਮੁਲਤਵੀ
ਚੰਡੀਗੜ੍ਹ, 30 ਦਸੰਬਰ 2025 (ਵਿਸ਼ਵ ਵਾਰਤਾ) – (Punjab) ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦਾ ਨਾਮ ਬਦਲਣ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੈਸ਼ਨ ‘ਚ ਸਭ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਰਧਾਂਜਲੀ ਭੇਟ ਕਰਨ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਨ ਸਭਾ ਦਾ ਸਦਨ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜੋ ਜਗਤ ਲਈ ਕੁਰਬਾਨੀ ਦਿੱਤੀ, ਉਹ ਹਮੇਸ਼ਾ ਸਾਡੇ ਦਿਲਾਂ ’ਚ ਰਹੇਗੀ। ਇਸ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਦੇ ਲੀਡਰਾਂ ਵੱਲੋਂ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
(Punjab) ਕਾਂਗਰਸ ਵੱਲੋਂ ਰਾਣਾ ਗੁਰਜੀਤ ਸਿੰਘ, ਆਪ ਵੱਲੋਂ ਡਾ.ਇੰਦਰਬੀਰ ਨਿੱਜਰ ਅਤੇ ਮਨਵਿੰਦਰ ਸਿੰਘ ਗਿਆਸਪੁਰਾ, ਬਸਪਾ ਵਿਧਾਇਕ ਡਾ: ਨਛੱਤਰ ਪਾਲ ਸਿੰਘ ਅਤੇ ਬੀਜੇਪੀ ਵੱਲੋਂ ਅਸ਼ਵਨੀ ਕੁਮਾਰ ਸ਼ਰਮਾ, ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























