Punjab ਹਾਈ ਕੋਰਟ ਦੇ ਸਾਬਕਾ ਏਏਜੀ ਦੀ ਪਤਨੀ ਦਾ ਕਤਲ
– ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਚੰਡੀਗੜ੍ਹ, 30 ਦਸੰਬਰ 2025 (ਵਿਸ਼ਵ ਵਾਰਤਾ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ (ਏਏਜੀ) ਕ੍ਰਿਸ਼ਨ ਕੁਮਾਰ ਗੋਇਲ ਦੀ ਪਤਨੀ ਅਸ਼ੋਕ ਗੋਇਲ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀ ਲਾਸ਼ ਉਨ੍ਹਾਂ ਦੇ ਫੇਜ਼ 5 ਵਾਲੇ ਘਰ ਵਿੱਚੋਂ ਮਿਲੀ ਹੈ। ਘਟਨਾ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ।
ਮਿਲੀ ਜਾਣਕਾਰੀ ਅਨੁਸਾਰ ਜਦੋਂ ਸਵੇਰੇ ਨੌਕਰਾਣੀ ਘਰ ਪਹੁੰਚੀ, ਤਾਂ ਉਸ ਨੇ ਘਰ ਦੇ ਨੌਕਰ ਨੂੰ ਕੁਰਸੀ ਨਾਲ ਬੰਨ੍ਹਿਆ ਹੋਇਆ ਦੇਖਿਆ। ਫਿਰ ਉਸਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੇ ਅਨੁਸਾਰ, ਪਹਿਲਾਂ ਘਰ ‘ਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਗਹਿਣੇ ਅਤੇ ਨਕਦੀ ਘਰ ਚੋ ਗਾਇਬ ਮਿਲੇ ਹਨ । ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਨੌਕਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਿਰਾਸਤ ਵਿੱਚ ਲਏ ਗਏ ਨੌਕਰ ਦਾ ਨਾਮ ਨੀਰਜ ਦੱਸਿਆ ਜਾ ਰਿਹਾ ਹੈ। ਉਸਦੀ ਉਮਰ ਲਗਭਗ 25 ਸਾਲ ਹੈ ਅਤੇ ਉਹ ਕਈ ਸਾਲਾਂ ਤੋਂ ਗੋਇਲ ਪਰਿਵਾਰ ਦੇ ਘਰ ‘ਚ ਕੰਮ ਕਰ ਰਿਹਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























