Punjab Weather: ਪੰਜਾਬ ‘ਚ ਮੀਂਹ ਨਾਲ ਹੋਈ ਨਵੇਂ ਸਾਲ ਦੀ ਸ਼ੁਰੂਆਤ
ਚੰਡੀਗੜ੍ਹ, 1 ਜਨਵਰੀ 2025 (ਵਿਸ਼ਵ ਵਾਰਤਾ) – ਦੁਨੀਆਂ ਭਰ ‘ਚ ਨਵੇਂ ਸਾਲ ਦਾ ਆਗਾਜ਼ ਹੋ ਗਿਆ ਹੈ। ਪਰ ਉੱਥੇ ਹੀ ਇਸ ਵਾਰ (Punjab Weather) ਪੰਜਾਬ ‘ਚ ਨਵੇਂ ਸਾਲ ਦਾ ਆਗਾਜ਼ ਮੀਂਹ ਨਾਲ ਹੋਇਆ ਹੈ। ਨਵੇਂ ਸਾਲ ਦੇ ਪਹਿਲੇ ਦਿਨ ਹੀ ਰਾਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਅਤੇ ਮੀਂਹ ਦੇ ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ।
ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਪੈ ਰਹੇ ਇਸ ਮੀਂਹ ਨਾਲ ਪੰਜਾਬ ‘ਚ ਠੰਢ ਹੋਰ ਵੀ ਵਧ ਸਕਦੀ ਹੈ। ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੇਰ ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਹਾਲਾਂਕਿ ਕਈ ਥਾਵਾਂ ‘ਤੇ ਮੀਂਹ ਦੇ ਨਾਲ ਬੱਦਲਵਾਈ, ਸ਼ੀਤ ਲਹਿਰ ਅਤੇ ਧੁੰਦ ਵੀ ਬਣੀ ਹੋਈ ਹੈ।

ਮੌਸਮ ਵਿਭਾਗ ਨੇ ਪਹਿਲਾਂ ਹੀ ਸੰਘਣੀ ਧੁੰਦ, ਹਲਕੀ ਬਾਰਿਸ਼ ਅਤੇ ਸ਼ੀਤ ਲਹਿਰ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ, ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦਰਜ ਕੀਤਾ ਗਿਆ, ਜਿਸ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ। ਦੱਸ ਦੇਈਏ ਕਿ ਮੌਸਮ ਵਿਭਾਗ (Punjab Weather) ਵਲੋਂ 31 ਦਸੰਬਰ, 2025 ਤੋਂ 3 ਜਨਵਰੀ, 2026 ਤੱਕ ਸੂਬੇ ਦੇ ਕਈ ਹਿੱਸਿਆਂ ‘ਚ ਬਹੁਤ ਸੰਘਣੀ ਧੁੰਦ ਅਤੇ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ ‘ਚ ਮੀਂਹ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























