• Latest
  • Trending
Punjab Govt ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

Punjab Govt ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

10 months ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

54 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

1 hour ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

1 hour ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

2 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

3 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

4 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

5 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Govt ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਨਵਰੀ 2026 ‘ਚ ਮਹੀਨੇ ਭਰ ਚੱਲਣ ਵਾਲੀ ਮੁਹਿੰਮ ਦਾ ਕੀਤਾ ਉਦਘਾਟਨ

January 1, 2026
in ਖਬਰਾਂ, ਪੰਜਾਬ

ਚੰਡੀਗੜ੍ਹ, 1 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੀ ਸ਼ੁਰੂਆਤ ਕੀਤੀ ਗਈ ਹੈ।

ਅੱਜ ਇੱਥੇ ਕਿਸਾਨ ਭਵਨ ਵਿਖੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਸਿਰਫ਼ ਅੰਕੜਿਆਂ ਤੱਕ ਸੀਮਿਤ ਨਹੀਂ ਹੁੰਦੇ, ਸਗੋਂ ਇਹ ਅਨੇਕਾਂ ਪਰਿਵਾਰਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ, ਪ੍ਰਸ਼ਾਸਨ ਅਤੇ ਆਮ ਜਨਤਾ ਮਿਲ ਕੇ ਕੰਮ ਨਹੀਂ ਕਰਦੇ, ਤਦ ਤੱਕ ਸੜਕ ਹਾਦਸਿਆਂ ਵਿੱਚ ਕਮੀ ਸੰਭਵ ਨਹੀਂ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ (ਐਨ.ਆਰ.ਐਸ.ਐਮ.26)  ਦੌਰਾਨ ਪੰਜਾਬ ਭਰ ਵਿੱਚ ਵਿਸਤ੍ਰਿਤ ਅਤੇ ਬਹੁ-ਪੱਖੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ। ਇਸ ਅਧੀਨ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ, ਪੋਸਟਰ ਅਤੇ ਸਲੋਗਨ ਮੁਕਾਬਲੇ, ਕਿਊਜ਼ ਪ੍ਰੋਗਰਾਮ ਅਤੇ ਇੰਟਰਐਕਟਿਵ ਸੈਸ਼ਨਕਰਵਾਏ ਜਾਣਗੇ, ਤਾਂ ਜੋ ਨੌਜਵਾਨ ਵਰਗ ਨੂੰ ਛੋਟੀ ਉਮਰ ਤੋਂ ਹੀ ਟ੍ਰੈਫਿਕ ਨਿਯਮਾਂ ਦੀਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਲਈ ਵਪਾਰਕ ਅਤੇ ਨਿੱਜੀ ਡਰਾਈਵਰਾਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ, ਹੈਵੀ ਵਾਹਨਾਂ ਦੇ ਚਾਲਕਾਂ ਲਈ ਰਿਫ੍ਰੈਸ਼ਰ ਕੋਰਸ, ਅਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਮਟ ਅਤੇ ਸੀਟ ਬੈਲਟ ਦੀ ਲਾਜ਼ਮੀ ਵਰਤੋਂ, ਮੋਬਾਈਲ ਫੋਨ ਦੀ ਵਰਤੋਂ ਕਰਕੇ ਡਰਾਈਵਿੰਗ ਨਾ ਕਰਨ, ਤੇਜ਼ ਰਫ਼ਤਾਰ ਅਤੇ ਗਲਤ ਪਾਸੇ ਵਾਹਨ ਚਲਾਉਣ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਨਸ਼ੇ ਦੀ ਹਾਲਤ ਵਿੱਚ ਡਰਾਈਵਿੰਗ ਸੜਕ ਹਾਦਸਿਆਂ ਦਾ ਇੱਕ ਵੱਡਾ ਕਾਰਨ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ (ਐਨ.ਆਰ.ਐਸ.ਐਮ.26) ਦੌਰਾਨ ਸੂਬੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾਣਗੀਆਂ। ਇਸਦੇ ਨਾਲ-ਨਾਲ ਪਿਛਲੇ ਸਾਲਾਂ ਦੇ ਅੰਕੜਿਆਂ ਦੇਆਧਾਰ ਤੇ ਪਛਾਣੇ ਗਏ ਬਲੈਕ ਸਪਾਟਸ ’ਤੇ ਇੰਜੀਨੀਅਰਿੰਗ ਸੁਧਾਰ, ਸੰਕੇਤਕ ਚਿੰਨ੍ਹ(ਸਾਈਨੇਜ),  ਸਪੀਡ ਸਾਈਨ ਬੋਰਡ ਆਦਿ ਦੇ ਪ੍ਰਬੰਧ ਕੀਤੇ ਜਾਣਗੇ।

ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ, ਜ਼ਿਲ੍ਹਾ ਪ੍ਰਸ਼ਾਸਨਾਂ, ਸਿੱਖਿਆ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ, ਉਦਯੋਗਿਕ ਇਕਾਈਆਂ ਅਤੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸਫ਼ਲਤਾ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸੜਕ ਸੁਰੱਖਿਆ ਨਾਲ ਸੰਬੰਧਿਤ ਸਾਰੀਆਂ ਨਿਰਧਾਰਤ ਗਤੀਵਿਧੀਆਂ ਦੀ ਸਮੇਂ-ਸਿਰ, ਪ੍ਰਭਾਵਸ਼ਾਲੀ ਅਤੇ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਵਿਭਾਗਾਂ ਦਰਮਿਆਨ ਆਪਸੀ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇ।

ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਸੜਕ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਹ ਸਿਰਫ਼ ਟ੍ਰੈਫ਼ਿਕ ਪੁਲਿਸ ਜਾਂ ਟਰਾਂਸਪੋਰਟ ਵਿਭਾਗ ਤੱਕ ਸੀਮਿਤ ਨਹੀਂ। ਉਨ੍ਹਾਂ ਨੇ ਜਨਤਾ ਵਿੱਚ ਸੁਰੱਖਿਅਤ ਸੜਕ ਵਿਹਾਰ ਪੈਦਾ ਕਰਨ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਤੋਂ ਬਾਅਦ ਰਾਜ ਅਤੇ ਰਾਸ਼ਟਰੀ ਮਾਰਗਾਂ ਦੋਵਾਂ ‘ਤੇ ਮੌਤਾਂ ਵਿੱਚ ਮਹੱਤਵਪੂਰਨ ਕਮੀ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਆਮ ਜਨਤਾ ਨੂੰ ਧੁੰਦ ਦੇ ਮੌਸਮ ਦੌਰਾਨ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਘੱਟ ਦਿੱਖ ਵਾਲੀਆਂ ਸਥਿਤੀਆਂ ਵਿੱਚ ਬਹੁਤ ਸਾਵਧਾਨੀ ਅਤੇ ਸੰਯਮ ਨਾਲ ਯਾਤਰਾ ਕਰਨ ਦੀ ਸਲਾਹ ਦਿੱਤੀ।

ਲੀਡ ਏਜੰਸੀ (ਰੋਡ ਸੇਫਟੀ), ਪੰਜਾਬ ਵੱਲੋਂ ਟਰਾਂਸਪੋਰਟ ਵਿਭਾਗ, ਟ੍ਰੈਫਿਕ ਪੁਲਿਸ, ਸਿਹਤ ਵਿਭਾਗ, ਲੋਕ ਨਿਰਮਾਣ ਵਿਭਾਗ, ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਮਹੀਨੇ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਇੱਕ ਵਿਸਥਾਰਤ ਕਾਰਵਾਈ ਯੋਜਨਾ ਤਿਆਰ ਕੀਤੀ ਗਈ ਹੈ, ਤਾਂ ਜੋ ਸੜਕ ਸੁਰੱਖਿਆ ਦਾਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੇ।

ਕਾਰਵਾਈ ਦੌਰਾਨ ਸ਼੍ਰੀ ਆਰ. ਵੇਂਕਟ ਰਤਨਮ, ਡਾਇਰੈਕਟਰ ਜਨਰਲ, ਲੀਡ ਏਜੰਸੀ ਆਨ ਰੋਡ ਸੇਫ਼ਟੀ, ਪੰਜਾਬ ਨੇ ਦੱਸਿਆ ਕਿ ਹਰ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ (ਡੀ.ਆਰ.ਐਸ.ਸੀ.) ਨੂੰ ਸੀ.ਐਫ.ਡੀ.ਐਲ. ਸਕੀਮ ਤਹਿਤ ਪ੍ਰਤੀ ਜ਼ਿਲ੍ਹਾ ₹9.50 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਵਿੱਚੋਂ₹1 ਲੱਖ ਰਕਮ ਸ਼ਰਾਬ ਪੀ ਕੇ ਗੱਡੀ ਚਲਾਉਣ ਖ਼ਿਲਾਫ਼ ਇਨਫੋਰਸਮੈਂਟ ਮਜ਼ਬੂਤ ਕਰਨ ਲਈ ਐਲਕੋਮੀਟਰ ਖਰੀਦਣ ਲਈ ਨਿਰਧਾਰਤ ਅਤੇ ਵਰਤੀ ਗਈ ਹੈ, ਖ਼ਾਸ ਕਰਕੇ ਵਪਾਰਕ ਅਤੇ ਵਿਸ਼ੇਸ਼ ਸ਼੍ਰੇਣੀ ਦੇ ਡਰਾਈਵਰਾਂ ਦੀ ਜਾਂਚ ਲਈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਧੁੰਦ ਦੇ ਮੌਸਮ ਦੌਰਾਨ ਸੜਕ ਹਾਦਸਿਆਂ ਦੇ ਵਧੇ ਹੋਏ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ, ਸੜਕਾਂ ਦੇ ਮਾਲਕ ਵਿਭਾਗਾਂ ਨੂੰ ਸਟ੍ਰੀਟ ਲਾਈਟਾਂ ਦੀ ਸਥਾਪਨਾ/ਮੁਰੰਮਤ, ਰੋਡ ਮਾਰਕਿੰਗਜ਼ ਅਤੇ ਹੋਰ ਟ੍ਰੈਫ਼ਿਕ ਸੁਰੱਖਿਆ ਉਪਾਇਆ ਲਈ ਤੁਰੰਤ ਅਧਾਰ ‘ਤੇ ਗ੍ਰਾਂਟਾਂ ਦੀ ਵਰਤੋਂ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਵਿਸਥਾਰਤ ਸੂਚੀ 09 ਦਸੰਬਰ, 2025 ਅਤੇ 30 ਦਸੰਬਰ, 2025 ਨੂੰ ਹੋਈਆਂ ਮੀਟਿੰਗਾਂ ਵਿੱਚ ਅੰਤਿਮ ਕੀਤੀ ਜਾ ਚੁੱਕੀ ਹੈ ਅਤੇ ਇਸ ਨੂੰ ਸਾਰੇ ਸੰਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਟੈਂਡੈਂਟ ਆਫ਼ ਪੁਲਿਸ ਨੂੰ ਲਾਗੂ ਕਰਨ ਲਈ ਭੇਜ ਦਿੱਤਾ ਗਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਟ੍ਰੈਫ਼ਿਕ) ਅਮਰਦੀਪ ਸਿੰਘ ਰਾਏ ਨੇ ਟ੍ਰੈਫ਼ਿਕ ਉਲੰਘਣਾਂ ਪ੍ਰਤੀ ਜ਼ੀਰੋ ਟੋਲਰੈਂਸ ਦੇ ਲਕਸ਼ ਨੂੰ ਪ੍ਰਾਪਤ ਕਰਨ ਲਈ ਸਖ਼ਤ ਇਨਫੋਰਸਮੈਂਟ ਦੀ ਅਹਿਮੀਅਤ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ) ਦੀ ਸਥਾਪਨਾ ਨਾਲ ਹੋਏ ਮਹੱਤਵਪੂਰਨ ਸਕਾਰਾਤਮਕ ਪ੍ਰਭਾਵਾਂ ਬਾਰੇ ਦੱਸਿਆ, ਜੋ ਇਸ ਵੇਲੇ ਰੋਜ਼ਾਨਾ ਲਗਭਗ 4,000 ਕਿਲੋਮੀਟਰ ਰਾਸ਼ਟਰੀ ਅਤੇ ਰਾਜ ਮਾਰਗਾਂ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਐਸ.ਐਸ.ਐਫ. ਦੀ ਸ਼ੁਰੂਆਤ ਨਾਲ ਇਨ੍ਹਾਂ ਮਾਰਗਾਂ ‘ਤੇ ਮੌਤਾਂ ਵਿੱਚ ਲਗਭਗ 50 ਫੀਸਦੀ
ਦੀ ਕਮੀ ਆਈ ਹੈ, ਜਿਸ ਨਾਲ ਪੰਜਾਬ ਵਿੱਚ ਸੜਕ ਹਾਦਸਿਆਂ ਨਾਲ ਹੋਣ ਵਾਲੀਆਂ ਕੁੱਲ ਮੌਤਾਂ ਵਿੱਚ ਵੱਡੀ ਘਟੌਤ ਦੀ ਉਮੀਦ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਖ਼ਾਸ ਇਨਫੋਰਸਮੈਂਟ ਮੁਹਿੰਮਾਂ ਸ਼ਰਾਬ ਪੀ ਕੇ ਗੱਡੀ ਚਲਾਉਣ, ਓਵਰ-ਸਪੀਡਿੰਗ, ਲੇਨ ਅਨੁਸ਼ਾਸਨ ਅਤੇ ਹੋਰ ਗੰਭੀਰ ਉਲੰਘਣਾਂ ‘ਤੇ ਕੇਂਦਰਿਤ ਰਹਿਣਗੀਆਂ।

ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਇਸ ਮ ਕੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਸੁਧਾਰਿਆ ਗਿਆ ਹੈ, ਜਿਸ ਨਾਲ ਟੈਸਟਿੰਗ ਪ੍ਰਕਿਰਿਆ ਹੋਰ ਸਖ਼ਤ ਅਤੇ ਪਾਰਦਰਸ਼ੀ ਬਣੀ ਹੈ। ਇਸ ਕਾਰਨ ਰਾਜ ਭਰ ਵਿੱਚ ਡ੍ਰਾਈਵਿੰਗ ਲਾਇਸੈਂਸ ਪਾਸ ਦਰ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਡ੍ਰਾਈਵਿੰਗ ਮਿਆਰਾਂ ਵਿੱਚ ਸੁਧਾਰ ਯਕੀਨੀ ਬਣਿਆ ਹੈ।

ਇਸ ਦੌਰਾਨ ਜਾਗਰੂਕਤਾ ਗਤੀਵਿਧੀਆਂ ਦੇ ਤਹਿਤ ਐਸ.ਏ.ਐਸ ਨਗਰ (ਮੋਹਾਲੀ)ਦੇ ਬੈਸਟੈਕ ਮਾਲ ਨੇੜੇ ਲਗਭਗ 200 ਡਿਲਿਵਰੀ ਕਰਮਚਾਰੀਆਂ (ਜ਼ੋਮੈਟੋ. ਸਵਿਗੀ, ਬਲਿੰਕਿਟ ਆਦਿ) ਦੀ ਇੱਕ ਮੋਟਰਸਾਈਕਲ ਰੈਲੀ ਆਯੋਜਿਤ ਕੀਤੀ ਗਈ। ਇਸ ਦੌਰਾਨ ਭਾਗੀਦਾਰਾਂ ਨੂੰ ਸੜਕ ਸੁਰੱਖਿਆ ਸੰਦੇਸ਼ਾਂ ਵਾਲੇ ਹੈਲਮੈਟ, ਟੀ-ਸ਼ਰਟਾਂ ਅਤੇ ਟੋਪੀਆਂ ਵੰਡੀਆਂ ਗਈਆਂ। ਇਹ ਮੋਟਰਸਾਈਕਲ ਰੈਲੀ ਸ਼੍ਰੀ ਆਰ. ਵੇਂਕਟ ਰਤਨਮ, ਡਾਇਰੈਕਟਰ ਜਨਰਲ, ਲੀਡ ਏਜੰਸੀ ਆਨ ਰੋਡ ਸੇਫ਼ਟੀ, ਪੰਜਾਬ ਅਤੇ ਸ਼੍ਰੀ ਅਮਰਦੀਪ ਸਿੰਘ ਰਾਏ, ਡੀਜੀਪੀ (ਟ੍ਰੈਫ਼ਿਕ), ਪੰਜਾਬ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ, ਜਿਸ ਨਾਲ ਉੱਚ-ਖ਼ਤਰੇ ਵਾਲੇ ਸੜਕ ਉਪਭੋਗੀਆਂ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਵਧਾਉਣ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਮਜ਼ਬੂਤੀ ਮਿਲੀ।

ਇਸ ਮੌਕੇ ਡਾਇਰੈਕਟਰ ਜਨਰਲ ਰੋਡ ਸੇਫਟੀ ਆਰ. ਵੈਂਕਟ ਰਤਨਮ, ਡੀ.ਜੀ.ਪੀ. ਟਰੈਫਿਕ ਪੰਜਾਬ ਏ. ਐਸ. ਰਾਏ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੇ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਟ੍ਰੈਫਿਕ ਪੁਲਿਸ ਦੇ ਅਧਿਕਾਰੀ, ਸੜਕ ਸੁਰੱਖਿਆ ਨਾਲ ਜੁੜੀਆਂ ਸੰਸਥਾਵਾਂ ਦੇ ਪ੍ਰਤੀਨਿਧੀ, ਸਿੱਖਿਆ ਸੰਸਥਾਵਾਂ ਦੇ ਮੁਖੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਸਨਮਾਨਿਤ ਸਖਸੀਅਤਾਂ ਹਾਜ਼ਰ ਸਨ।
———-

Tags: BREAKING NEWSBreaking news in PunjabiLatest News In PunjabiPUNJABPUNJAB GOVTpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11ਨਵੰਬਰ (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

by Navjot
November 11, 2026
0

  ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...

Most Popular

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

by Ranjit Singh
2 weeks ago
0

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ ਗਿੱਦੜਬਾਹਾ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਗਿੱਦੜਬਾਹਾ ਵਿੱਚ ਪਰਿਵਾਰਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 