ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਲਈ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸੀਨੀਅਰ ਕਾਂਗਰਸੀ ਨੇਤਾ ਅਤੇ ਸਮਾਜ ਸੇਵਕ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਕਿ ਸੁਖਬੀਰ ਬਾਦਲ ਨੂੰ ਬਾਦਲ ਦਲੀਆਂ ਨੇ ਹੀ ਆਪਣਾ ਲੀਡਰ ਮੰਨਣੋਂ ਇਨਕਾਰ ਕਰ ਦਿੱਤਾ ਹੈ ਤਿੰਨ ਮਹੀਨਿਆਂ ਵਿੱਚ ਤਿੰਨ ਮੈਬਰ ਲੋਕ ਸਭਾ ਬਾਦਲ ਦਲ ਨੂੰ ਅਲਵਿਦਾ ਆਖ ਚੁੱਕੇ ਹਨ । ਬਡਹੇੜੀ ਨੇ ਆਖਿਆ ਕਿ ਇਹ ਸਾਬਤ ਹੋ ਚੁੱਕਿਆ ਹੈ ਕਿ ਜੇਕਰ ਕੋਈ ਸਿਆਸੀ ਪਿਓ ਆਪਣੇ ਅਯੋਗ ਪੁੱਤਰ ਨੂੰ ਆਪਣੀ ਵਿਰਾਸਤ ਸੰਭਾਲਣਾ ਚਾਹੇ ਤਾਂ ਜਨਤਾ ਅੱਖਾਂ ਬੰਦ ਕਰ ਕੇ ਪਿੱਛੇ ਨਹੀਂ ਲਗਦੀ । ਬਾਦਲ ਪਰਿਵਾਰ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ ਇਸੇ ਕਰਕੇ ਉਨ੍ਹਾਂ ਦੇ ਆਪਣੇ ਆਗੂ ਉਹਨਾਂ ਦੀ ਗੱਲ ਮੰਨਣ ਤੋਂ ਇਨਕਾਰ ਕਰ ਰਹੇ ਹਨ । ਬਾਦਲ ਪਰਿਵਾਰ ਦੇ ਦਰ ਤੇ ਕੇਵਲ ਕੁਝ ਸਵਾਰਥੀ ਲੋਕਾਂ ਦਾ ਟੋਲਾ ਬੈਠੇਗਾ ਪੰਜਾਬ ਪ੍ਰਸਤ ਅਤੇ ਪੰਥ ਪ੍ਰਸਤ ਲੋਕ ਬਾਦਲਕਿਆਂ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਤਿਆਰ ਬੈਠੇ ਹਨ ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਬਾਦਲ ਪਰਿਵਾਰ ਦਾ ਸਿਆਸੀ ਖਾਤਮਾ ਤਹਿ ਹੈ ।
ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ –ਈ ਟੀ ਓ
ਅੰਮ੍ਰਿਤਸਰ 1 ਮਈ 2024( ਵਿਸ਼ਵ ਵਾਰਤਾ)-ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਰੇ...