• Latest
  • Trending
Punjab Government ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

Punjab Government ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

10 months ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

5 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

10 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

32 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼

January 2, 2026
in ਖਬਰਾਂ, ਪੰਜਾਬ
Punjab Government ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

Punjab Government ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

•ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਸਿਹਤ ਬੀਮਾ ਯੋਜਨਾ ਦਾ ਕਰਨਗੇ ਆਗ਼ਾਜ਼

•ਨਵੀਂ ਯੋਜਨਾ ਤਹਿਤ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਪ੍ਰਤੀ ਪਰਿਵਾਰ ਹਰ ਸਾਲ 10 ਲੱਖ ਰੁਪਏ ਦੇ ਨਕਦੀ ਰਹਿਤ ਇਲਾਜ ਦੀ ਮਿਲੇਗੀ ਸਹੂਲਤ: ਡਾ. ਬਲਬੀਰ ਸਿੰਘ

• ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਹੀਬੱਧ ਹੋਇਆ ਇਤਿਹਾਸਕ ਸਮਝੌਤਾ

•ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਬਾਹਰ ਰੱਖਣ ਦੀ ਸ਼ਰਤ ਨਹੀਂ; ਮੂਲ ਨਿਵਾਸੀ ਆਪਣੇ ਆਧਾਰ ਕਾਰਡ ਅਤੇ ਵੋਟਰ ਆਈਡੀ ਨਾਲ ਕਰਵਾ ਸਕਦੇ ਹਨ ਨਾਮ ਦਰਜ: ਸਿਹਤ ਮੰਤਰੀ

• ਯੋਜਨਾ ਤਹਿਤ ਸੁਚਾਰੂ ਢੰਗ ਨਾਲ ਸੈਕੰਡਰੀ ਅਤੇ ਟਰਸ਼ਰੀ ਕੇਅਰ ਸੇਵਾਵਾਂ ਯਕੀਨੀ ਬਣਾਉਣ ਲਈ 824 ਹਸਪਤਾਲ ਪਹਿਲਾਂ ਹੀ ਸੂਚੀਬੱਧ

ਚੰਡੀਗੜ੍ਹ, 2 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ Punjab Government ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਵਰੀ 2026 ਵਿੱਚ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਹਾਲ ਹੀ ਵਿੱਚ ਕੀਤੇ ਐਲਾਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ ਸਿਹਤ ਸੇਵਾਵਾਂ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਮਝੌਤੇ ‘ਤੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਕਾਰਜਕਾਰੀ ਡਾਇਰੈਕਟਰ ਮੈਥਿਊ ਜਾਰਜ ਨੇ ਦਸਤਖਤ ਕੀਤੇ।

ਇਸਨੂੰ ਇੱਕ ਮਹੱਤਵਪੂਰਨ ਸੁਧਾਰ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 15 ਜਨਵਰੀ, 2026 ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ।

ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ – ਜਿਸਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ‘ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਯੂਨਾਈਟਿਡ ਇੰਡੀਆ ਕੰਪਨੀ ਦੀ ਚੋਣ ਸੀਪੀਡੀ ਪ੍ਰੋਸੈਸਿੰਗ ਨੂੰ ਕੁਸ਼ਲ ਢੰਗ ਨਾਲ ਪ੍ਰਬੰਧਿਤ ਕਰਨ ਵਿੱਚ ਮਾਹਿਰਾਂ ਦੀਆਂ ਸੇਵਾਵਾਂ ਪ੍ਰਦਾਨ ਕਰੇਗੀ, ਜਿਸ ਨਾਲ ਕਲੇਮ ਸੈਟਲਮੈਂਟ ਅਤੇ ਭੁਗਤਾਨ ਜਾਰੀ ਹੋਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚਬੀਪੀ 2.2) ਨੂੰ ਅਪਣਾਉਂਦੀ ਹੈ, ਜੋ 2000 ਤੋਂ ਵੱਧ ਸਿਲੈਕਟਿਡ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ। ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।
ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਵੀ ਮੌਜੂਦ ਸਨ

Tags: BREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Most Popular

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

by Ankit
2 weeks ago
0

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ ਸਮਾਗਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 