Punjab ਸਰਕਾਰ ਨੇ ਗਣਤੰਤਰ ਦਿਵਸ ਦਾ ਸ਼ਡਿਊਲ ਕੀਤਾ ਜਾਰੀ
– ਮੁੱਖ ਮੰਤਰੀ ਭਗਵੰਤ ਮਾਨ ਇਸ ਸ਼ਹਿਰ ‘ਚ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ, 2 ਜਨਵਰੀ 2025 (ਵਿਸ਼ਵ ਵਾਰਤਾ): ਪੰਜਾਬ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਲਈ ਅਧਿਕਾਰਤ ਪ੍ਰੋਗਰਾਮ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ। ਸ਼ਡਿਊਲ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਵਿੱਚ ਗਣਤੰਤਰ ਦਿਵਸ ਸਮਾਰੋਹ ਦੌਰਾਨ ਤਿਰੰਗਾ ਲਹਿਰਾਉਣਗੇ
ਸਪੀਕਰ ਕੁਲਤਾਰ ਸਿੰਘ ਸੰਧਵਾਂ (ਸੰਗਰੂਰ), ਡਿਪਟੀ ਸਪੀਕਰ ਜੈ ਕਿਸ਼ਨ ਰੌੜੀ (ਬਰਨਾਲਾ), ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (ਬਠਿੰਡਾ), ਕੈਬਨਿਟ ਮੰਤਰੀ ਅਮਨ ਅਰੋੜਾ (ਪਠਾਨਕੋਟ), ਬਲਜੀਤ ਕੌਰ (ਫਿਰੋਜ਼ਪੁਰ), ਸੰਜੀਵ ਅਰੋੜਾ (ਫਰੀਦਕੋਟ) ‘ਚ ਝੰਡਾ ਤਿਰੰਗਾ ਲਹਿਰਾਉਣਗੇ ।
ਦੱਸ ਦਈਏ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜ ਭਰ ‘ਚ ਪਰੇਡ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਸਰਕਾਰ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਦੀਆਂ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਸ਼ਾਸਨ ਨੂੰ ਸਾਰੇ ਸੁਰੱਖਿਆ ਅਤੇ ਸਮਾਗਮ ਦੇ ਪ੍ਰਬੰਧ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























