• Latest
  • Trending
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ Mohali ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ Mohali ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

5 months ago
ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

3 minutes ago
ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

50 minutes ago
RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

57 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

America ‘ਚ ਭਾਰਤੀ ਮੂਲ ਦੀ ਮਹਿਲਾ ਦਾ ਬੇਰਹਿਮੀ ਨਾਲ ਕਤਲ

2 hours ago
ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

ਮਸ਼ਹੂਰ ਟੈਲੀਵਿਜ਼ਨ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਬਣੀ ਮਾਂ

2 hours ago
ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ;  ਨਵੀਂ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ ਵਿੱਚ ਬਕਰੀਦ ਦੀ ਛੁੱਟੀ ਦੀ ਬਦਲੀ ਤਰੀਕ; ਨਵੀਂ ਨੋਟੀਫਿਕੇਸ਼ਨ ਜਾਰੀ

3 hours ago
ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

ਬੈਲਜੀਅਮ ‘ਚ ਟ੍ਰੇਨ ਤੇ ਸਕੂਲ ਬੱਸ ਵਿਚਾਲੇ ਜ਼ੋਰਦਾਰ ਟੱਕਰ

4 hours ago
Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

Cricketer ਅਰਸ਼ਦੀਪ ਸਿੰਘ ਨੇ Instagram ਤੋਂ 200 ਤੋਂ ਵੱਧ ਪੋਸਟਾਂ ਕੀਤੀਆਂ Delete!

5 hours ago
ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ: ਜਾਣੋ ਦੁਪਹਿਰ 2 ਵਜੇ ਤੱਕ ਦੀ ਵੋਟ ਫ਼ੀਸਦ

5 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Punjab: SC ਕਮਿਸ਼ਨ ਨੇ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

6 hours ago
Hindi News
English News
Tuesday, May 26, 2026
No Result
View All Result
37 °c
Chandigarh
38 ° Wed
36 ° Thu
33 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ Mohali ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

ਨੌਜਵਾਨਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਪ੍ਰਮੁੱਖ ਏਜੰਡਾ: ਐਮ ਪੀ ਕੰਗ

January 3, 2026
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ (ਸਤੀਸ਼ ਕੁਮਾਰ ਪੱਪੀ):- ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ। ਇਸ ਮੌਕੇ ਪਿੰਡ ਵਾਸੀਆਂ ਅਤੇ ਸਥਾਨਕ ਪ੍ਰਤਿਨਿਧੀਆਂ ਦੀ ਭਰਪੂਰ ਹਾਜ਼ਰੀ ਰਹੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੰਸਦ ਮੈਂਬਰ ਲੋਕਲ ਏਰੀਆ ਵਿਕਾਸ (ਐਮ ਪੀ ਐਲ ਏ ਡੀ) ਫੰਡ ਤਹਿਤ ਮਾਣਕ ਮਾਜਰਾ, ਮਾਣਕਪੁਰ ਕੱਲਰ ਅਤੇ ਗੀਗਾ ਮਾਜਰਾ ਪਿੰਡਾਂ ਵਿੱਚ ਖੁੱਲ੍ਹੇ ਜਿਮਾਂ ਦੀ ਸਥਾਪਨਾ ਲਈ 3-3 ਲੱਖ ਰੁਪਏ ਜਾਰੀ ਕੀਤੇ ਗਏ ਸਨ, ਜਿਸ ਨਾਲ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਗੀਗਾ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ ਜਨਤਕ ਥਾਵਾਂ ਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ, ਜਦਕਿ ਪਿੰਡ ਮਾਣਕ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ 15 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਰੋਸ਼ਨੀ ਅਤੇ ਸੁਰੱਖਿਆ ਵਿੱਚ ਸੁਧਾਰ ਆਇਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ, ਇੰਟਰ-ਯੂਨੀਵਰਸਿਟੀ ਬਾਸਕਟਬਾਲ ਦੇ ਗੋਲਡ ਮੈਡਲਿਸਟ ਰਹੇ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਨੌਜਵਾਨਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦਾ ਪ੍ਰਮੁੱਖ ਏਜੰਡਾ ਹੈ। ਉਨ੍ਹਾਂ ਦੱਸਿਆ ਕਿ ਐਮ ਪੀ ਲੈਡ ਫੰਡ ਤਹਿਤ ਸ਼੍ਰੀ ਅੰਨਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਬਲਾਚੌਰ ਖੇਤਰ ਵਿੱਚ 2-3 ਵਾਲੀਬਾਲ ਮੈਦਾਨ, ਚਮਕੌਰ ਸਾਹਿਬ ਖੇਤਰ ਵਿੱਚ 2 ਬਾਸਕਟਬਾਲ ਗਰਾਊਂਡ ਅਤੇ ਖਿਜ਼ਰਾਬਾਦ ਵਿੱਚ ਇੱਕ ਬਾਸਕਟਬਾਲ ਗਰਾਊਂਡ ਬਣਾਏ ਜਾ ਰਹੇ ਹਨ। ਉਨ੍ਹਾਂ ਪਿੰਡਾਂ ਦੇ ਸੰਤੁਲਿਤ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਲੋਕ-ਹਿਤੈਸ਼ੀ ਪਹਿਲਕਦਮੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਜੈਕਟ ਪਿੰਡਾਂ ਵਿੱਚ ਜੀਵਨ ਮਿਆਰ ਨੂੰ ਕਾਫ਼ੀ ਬਿਹਤਰ ਬਣਾਉਂਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 3200 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 34 ਖੇਡ ਮੈਦਾਨ ਮੋਹਾਲੀ ਹਲਕੇ ਵਿੱਚ ਬਣਾਏ ਜਾਣਗੇ।
ਵਿਧਾਇਕ ਨੇ ਇਹ ਵੀ ਦੱਸਿਆ ਕਿ 10 ਲੱਖ ਰੁਪਏ ਤਕ ਦੇ ਮੁਫ਼ਤ ਇਲਾਜ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਲਦ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

ਪਿੰਡ ਵਾਸੀਆਂ ਨੇ ਐਮ ਪੀ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਲੋਕ-ਭਲਾਈ ਕੰਮ ਲੋਕ ਅਰਪਿਤ ਕਰਨ ‘ਤੇ ਖੁਸ਼ੀ ਪ੍ਰਗਟ ਕੀਤੀ।

ਇਸ ਮੌਕੇ ਤੇ ਪਰਮਜੀਤ ਕੌਰ-ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਅਮਨ ਸ਼ਰਮਾ ਪੰਚ, ਸੁੱਖੀ ਪੰਚ, ਜਸਵੰਤ ਸਿੰਘ, ਅਮਨਦੀਪ, ਹਰਜਿੰਦਰ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਜਗਤਾਰ੍ ਸਿੰਘ ਜੱਗੀ ਮਾਣਕਪੁਰ ਕੱਲਰ, ਗੁਰਜੰਟ ਸਿੰਘ ਸਰਪੰਚ ਪੱਤੋਂ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਅਵਤਾਰ ਸਿੰਘ ਮੌਲੀ, ਕਰਮਾਪੁਰੀ ਸਰਪੰਚ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਕੁਰੜਾ, ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਬਿੰਦਰ ਸਿੰਘ ਗੋਸਲ, ਦਰਸ਼ਣ ਸਿੰਘ ਮਟੌਰ, ਹਰਮੀਤ ਸਿੰਘ, ਵਿਕਰਮ ਸੰਧੂ, ਹਰਪਾਲ ਸਿੰਘ ਬਰਾੜ, ਕਰਮਜੀਤ ਕੁਮਾਰ ਸਰਪੰਚ ਝਿਊਰਹੇੜੀ, ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsmohaliPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

by Jaspreet Kaur
May 26, 2026
0

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ - ਜਾਣੋ ਕਿੰਨੇ ਫੀਸਦ...

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼

by Jaspreet Kaur
May 26, 2026
0

ਸੰਜੀਵ ਅਰੋੜਾ ਨੇ ਕੀਤਾ ਹਾਈਕੋਰਟ ਦਾ ਰੁਖ਼ - FIR ਰੱਦ ਕਰਨ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 26 ਮਈ...

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss

by Jaspreet Kaur
May 26, 2026
0

RCB vs GT Qualifier 1: ਗੁਜਰਾਤ ਟਾਈਟਨਸ ਨੇ ਜਿੱਤਿਆ Toss ਨਵੀ ਦਿੱਲੀ , 26 ਮਈ 2026 (ਵਿਸ਼ਵ ਵਾਰਤਾ) – ਆਈਪੀਐਲ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 26, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ

by Jaspreet Kaur
May 26, 2026
0

ਨਗਰ ਨਿਗਮ ਬਟਾਲਾ ਅੰਦਰ ਵੋਟ ਪ੍ਰਕਿਰਿਆ ਸ਼ਾਂਤੀ ਪੂਰਵਕ ਨੇਪਰੇ ਚੜ੍ਹੀ; ਵੋਟਰਾਂ ਵੱਧ ਚੜ੍ਹ ਕੇ ਲਿਆ ਹਿੱਸਾ - ਜਾਣੋ ਕਿੰਨੇ ਫੀਸਦ...

Most Popular

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

by Ankit
4 weeks ago
0

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 