ਚੰਡੀਗੜ•, 6 ਮਾਰਚ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੁਖੀ ਅਤੇ ਪਾਂਡੀਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਵਿਰੇਂਦਰ ਕਟਾਰੀਆ (88) ਦੀ ਮੌਤ ‘ਤੇ ਡੁੰਘੇ ਦੁੱਖ ਪ੍ਰਗਟਾਵਾ ਕੀਤਾ ਹੈ।
ਸ੍ਰੀ ਕਟਾਰੀਆ ਨੇ ਪਿਛਲੀ ਸ਼ਾਮ ਨਵੀਂ ਦਿੱਲੀ ਦੇ ਏਮਜ਼ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿਛੇ ਇੱਕ ਪੁੱਤਰ ਅਤੇ ਇੱਕ ਧੀ ਨੂੰ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸਾਬਕਾ ਰਾਜ ਸਭਾ ਮੈਂਬਰ (1992-98) ਨੂੰ ਭਾਰਤੀ ਰਾਸ਼ਟਰੀ ਕਾਂਗਰਸ ਦਾ ਇੱਕ ਦ੍ਰਿੜ ਸਿਪਾਹੀ ਦੱਸਿਆ ਜਿਨ•ਾਂ ਨੇ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਅਣਥੱਕ ਕਾਰਜ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਉਘੇ ਕਾਂਗਰਸੀ ਆਗੂ ਦੇ ਯੋਗਦਾਨ ਦੀ ਸਰਾਹਨਾ ਕੀਤੀ ਜਿਨ•ਾਂ ਨੇ 2013-14 ਵਿੱਚ ਪਾਂਡੀਚੇਰੀ ਦੇ ਲੈਫਟੀਨੈਂਟ ਗਵਰਨਰ ਵਜੋਂ ਸੇਵਾ ਨਿਭਾਉਣ ਤੋਂ ਇਲਾਵਾ ਸਮਾਜ ਦੇ ਉਥਾਨ ਲਈ ਵੱਡੀ ਭੂਮਿਕਾ ਨਿਭਾਈ।
ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕਟਾਰੀਆ ਦੀ ਮੌਤ ‘ਤੇ ਦੁੱਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਾਰਟੀ ਸਾਥੀਆਂ ਦੇ ਨਾਲ ਦੁਖ ਸਾਂਝਾ ਕੀਤਾ ਹੈ।
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...