BIG NEWS : ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਲਬ ; ਇਸ ਦਿਨ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ, 5ਜਨਵਰੀ( ਵਿਸ਼ਵ ਵਾਰਤਾ) BIG NEWS : ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 15 ਜਨਵਰੀ ਨੂੰ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਮਰਿਆਦਾ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ‘ਦਸਵੰਧ’ ਦੇ ਸਿਧਾਂਤ ਅਤੇ ‘ਗੁਰੂ ਕੀ ਗੋਲਕ’ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਇਸ ਤੋਂ ਪਹਿਲਾਂ ਅੱਜ, ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸੌਂਦ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























