PUNJAB : ਅਕਾਲ ਤਖ਼ਤ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ
ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ – ਮਾਨ

ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ)PUNJAB : ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 15 ਜਨਵਰੀ ਨੂੰ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਮਰਿਆਦਾ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ‘ਦਸਵੰਧ’ ਦੇ ਸਿਧਾਂਤ ਅਤੇ ‘ਗੁਰੂ ਕੀ ਗੋਲਕ’ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਕਿਹਾ ” ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ.. ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ.. ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਸਾਹਿਬ ਵਿਖੇ ਕਾਨਫਰੰਸ ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ ਹੈ..ਕਿਉਂਕਿ ਮੇਰੇ ਲਈ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ ..ਸੀ..ਅਤੇ ਹਮੇਸ਼ਾਂ ਰਹੇਗਾ..”
ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ..
ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ..
ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਸਾਹਿਬ ਵਿਖੇ ਕਾਨਫਰੰਸ ਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ…— Bhagwant Mann (@BhagwantMann) January 5, 2026
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























