• Latest
  • Trending
ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ 

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ 

8 years ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

28 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

39 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

39 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

43 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

47 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

50 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

55 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ 

March 7, 2019
in ਪੰਜਾਬ
ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਵਜਾਇਆ ਬਿਗੁਲ 

  • ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਭਰੋਸਾ ਜ਼ਾਹਰ
  • ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਚੌਥੇ ਗੇੜ ਦੀ ਸ਼ੁਰੂਆਤ, ਸਾਰੇ ਮੋਰਚਿਆਂ ’ਤੇ ਨਾਕਾਮ ਰਹਿਣ ਲਈ ਮੋਦੀ ਦੇ ਪਾਜ ਉਧੇੜੇ
  • ਭਾਰਤੀ ਹਵਾਈ ਫੌਜ ਦੇ ਪਾਇਲਟਾਂ ਦੇ ਜੀਵਨ ਨੂੰ ਖਤਰੇ ਵਿੱਚ ਪਾਉਣ ਲਈ ਰਾਹੁਲ ਵੱਲੋਂ ਮੋਦੀ ਦੀ ਆਲੋਚਨਾ
  • ਸਮਾਨਾਂਤਰ ਗੱਲਬਾਤ ਚਲਾਉਣ ਕਾਰਨ ਰਾਫੇਲ ਸਮਝੌਤੇ ’ਚ ਦੇਰੀ ਹੋਈਰਾਹੁਲ

ਕਿਲੀ ਚਹਿਲਾਂ (ਮੋਗਾ), 7 ਮਾਰਚ: ਕਾਂਗਰਸ ਪਾਰਟੀ ਨੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦੇ ਹੋਏ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰਾਂ ਸਫਾਇਆ ਕਰ ਦੇਵੇਗੀ। 

ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਦੋਵਾਂ ਆਗੂਆਂ ਨੇ ਮੋਦੀ ਸਰਕਾਰ ਦੇ ਵੱਖ-ਵੱਖ ਮੋਰਚਿਆਂ ’ਤੇ ਨਾਕਾਮ ਰਹਿਣ ਨੂੰ ਨੰਗਾ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਭਲਾਈ ਵਾਸਤੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਪੂਰੀ ਤਰਾਂ ਨਾਕਾਮ ਰਹੀ ਹੈ ਅਤੇ ਉਨਾਂ ਨੇ ਕੇਂਦਰ ਦੀ ਲੋਕ ਵਿਰੋਧੀ ਸੱਤਾ ਨੂੰ ਉਖਾੜ ਸੁੱਟਣ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤਣ ਦਾ ਲੋਕਾਂ ਨੂੰ ਸੱਦਾ ਦਿੱਤਾ। 

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਦੇ ਆਪਣੇ ਮਿਸ਼ਨ ਨੂੰ ਦੁਹਰਾਇਆ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਉਣ ਦਾ ਐਲਾਨ ਕੀਤਾ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਰੇ ਮੋਰਚਿਆਂ ’ਤੇ ਅਸਫ਼ਲ ਰਹਿਣ ਦਾ ਜ਼ਿਕਰ ਕਰਦੇ ਹੋਏ ਰਾਫੇਲ ਅਤੇ ਕਿਸਾਨੀ ਕਰਜ਼ੇ ਦੀ ਮੁਆਫੀ ਵਰਗੇ ਅਹਿਮ ਮੁੱਦਿਆਂ ’ਤੇ 15 ਮਿੰਟ ਦੀ ਬਹਿਸ ਲਈ ਚੁਣੌਤੀ ਦਿੱਤੀ। 

ਰਾਹੁਲ ਗਾਂਧੀ ਨੇ ਕਿਸਾਨ ਕਰਜ਼ਾ ਮੁਆਫੀ ਸਕੀਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜਿਸ ਲਈ ਮੁੱਖ ਮੰਤਰੀ ਨੇ ਅੱਜ ਚੌਥੇ ਗੇੜ ਦੀ ਸ਼ੁਰੂਆਤ ਕੀਤੀ ਜਿਸ ਦੇ ਹੇਠ 15000 ਛੋਟੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਾਈ ਜਾਵੇਗੀ। ਇਸ ਤੋਂ ਇਲਾਵਾ ਇਸ ਸਕੀਮ ਦੇ ਘੇਰੇ ਹੇਠ ਦਲਿਤਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਿਆਂਦਾ ਜਾਵੇਗਾ ਅਤੇ ਇਸ ਸਕੀਮ ਦੇ ਹੇਠ 2.82 ਲੱਖ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾਣਗੇ। 

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਦੀ ਹਰ ਹਾਲ ਵਿੱਚ ਰਾਖੀ ਕੀਤੀ ਜਾਵੇਗੀ ਜਦਕਿ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਿਸਾਨੀ ਕਰਜ਼ੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਮੁਆਫ਼ ਕੀਤੇ ਜਾ ਰਹੇ ਹਨ ਜਦਕਿ ਇਸ ਦੇ ਮੁਕਾਬਲੇ ਮੋਦੀ ਸਰਕਾਰ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਬਚਾਉਣ ਵਿੱਚ ਅਸਫ਼ਲ ਰਹੀ ਹੈ। ਕਾਂਗਰਸ ਪ੍ਰਧਾਨ ਨੇ ਪੁੱਛਿਆ ਕਿ ਜੇ ਮੋਦੀ ਵੱਡੇ ਸਨਅਤੀ ਘਰਾਣਿਆਂ ਦੇ ਕਰਜ਼ੇ ਮੁਆਫ਼ ਕਰ ਸਕਦੇ ਹਨ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾ ਸਕਦੇ। ਰਾਹੁਲ ਗਾਂਧੀ ਨੇ ਰਾਫੇਲ ਸੌਦੇ ਦੇ ਮਾਮਲੇ ਵਿੱਚ ਸ਼ਰਤਾਂ ਨੂੰ ਅੰਬਾਨੀ ਦੇ ਹੱਕ ਵਿੱਚ ਪਲਟਾਉਣ ਲਈ ਮੋਦੀ ਦੀ ਤਿੱਖੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਮੋਦੀ ਨੇ 3.50 ਰੁਪਏ ਪ੍ਰਤੀ ਦਿਨ ਦੇ ਕੇ ਕਿਸਾਨਾਂ ਨਾਲ ਭੱਦਾ ਮਜ਼ਾਕ ਕੀਤਾ ਹੈ ਜਦਕਿ ਉਦਯੋਗਾਂ ਨੂੰ ਤੋਹਫ਼ੇ ਵਜੋਂ ਕਰੋੜਾਂ ਰੁਪਏ ਦਿੱਤੇ ਗਏ ਹਨ। ਉਨਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ਤੋਂ ਬਾਅਦ ਸਾਰਿਆਂ ਲਈ ਘੱਟੋ-ਘੱਟ ਗਰੰਟੀ ਸਕੀਮ ਨੂੰ ਯਕੀਨੀ ਬਣਾਇਆ ਜਾਵੇਗੀ। 

ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਗੁੰਮ ਹੋਈਆਂ ਰਾਫੇਲ ਦੀਆਂ ਫਾਈਲਾਂ ਇਸ ਦਾ ਸਬੂਤ ਹਨ ਕਿ ਚੌਕੀਦਾਰ ਸਪੱਸ਼ਟ ਤੌਰ ’ਤੇ ਚੋਰ ਹੈ। ਉਨਾਂ ਕਿਹਾ ਕਿ ਅੰਬਾਨੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਇਨਾਂ ਫਾਈਲਾਂ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਜੈੱਟ ਪ੍ਰਾਪਤ ਹੋਣ ਵਿੱਚ ਇਸ ਕਰਕੇ ਦੇਰੀ ਹੋਈ ਕਿਉਂਕਿ ਮੋਦੀ ਸਰਕਾਰ ਵੱਲੋਂ ਸਮਾਨਾਂਤਰ ਗੱਲਬਾਤ ਚਲਾਈ ਜਾ ਰਹੀ ਸੀ। ਉਨਾਂ ਕਿਹਾ ਕਿ ਇਨਾਂ ਦੇ ਮਿਲਣ ’ਚ ਦੇਰੀ ਹੋਣ ਕਾਰਨ ਭਾਰਤੀ ਹਵਾਈ ਫੌਜ ਨੂੰ ਭਾਰੀ ਮੁੱਲ ਤਾਰਨਾ ਪਿਆ ਹੈ ਜਿਨਾਂ ਦੇ ਪਾਇਲਟਾਂ ਦੇ ਜੀਵਨ ਨੂੰ ਮੋਦੀ ਨੇ ਖ਼ਤਰੇ ਵਿੱਚ ਪਾਇਆ ਹੈ। 

ਪਿਛਲੀਆਂ ਚੋਣਾਂ ਦੌਰਾਨ ਮੋਦੀ ਵੱਲੋਂ ਹਰ ਪਰਿਵਾਰ ਦੇ ਖਾਤੇ ਵਿੱਚ 15 ਲੱਖ ਰੁਪਏ ਜਮਾਂ ਕਰਾਉਣ ਦੇ ਕੀਤੇ ਵਾਅਦੇ ਵਿੱਚ ਅਸਫ਼ਲ ਰਹਿਣ ਲਈ ਮੋਦੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਰਾਹੁਲ ਨੇ ਰੈਲੀ ’ਚ ਖਚਾਖਚ ਭੀੜ ਤੋਂ ਪੁੱਛਿਆ ਕਿ ਕਿਸੇ ਦੇ ਖਾਤੇ ਵਿੱਚ ਮੋਦੀ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਰਾਸ਼ੀ ਆਈ ਹੈ। ਲੋਕਾਂ ਨੇ ਇਸ ਦਾ ਉੱਤਰ ‘ਨਾਂਹ’ ਵਿੱਚ ਦਿੱਤਾ ਜਿਨਾਂ ਦੇ ਇਸ ਉੱਤਰ ਤੋਂ ਮੁਸਕਰਾ ਕੇ ਰਾਹੁਲ ਨੇ ਮੋਦੀ ਦੀ ਸਖਤ ਨਿਖੇਧੀ ਕੀਤੀ। ਉਨਾਂ ਕਿਹਾ ਕਿ ਮੋਦੀ ਨੇ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਤੋਂ ਐਨ ਪਹਿਲਾਂ ਬਾਦਲਾਂ ਨਾਲ ਸਮਝੌਤਾ ਕੀਤਾ ਅਤੇ ਨੋਟਬੰਦੀ ਦੇ ਬਦਦਿਮਾਗੀ ਫੈਸਲੇ ਨਾਲ ਗੈਰ-ਰਸਮੀ ਸੈਕਟਰ ਨੂੰ ਤਬਾਹੀ ’ਤੇ ਪਹੁੰਚਾ ਦਿੱਤਾ। 

ਦੇਸ਼ ਵਿੱਚ ਨਫ਼ਰਤ ਫੈਲਾਉਣ ਦਾ ਪ੍ਰਧਾਨ ਮੰਤਰੀ ’ਤੇ ਦੋਸ਼ ਲਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਵਿਚਾਰਧਾਰਕ ਸੰਘਰਸ਼ ਹੋਵੇਗਾ ਅਤੇ ਗੁਰੂ ਨਾਨਕ ਦੇਵ ਜੀ ਦੀ ਆਪਸੀ ਪਿਆਰ ਅਤੇ ਆਪਸੀ ਸਤਿਕਾਰ ਵਾਲੀ ਫ਼ਿਲਾਸਫੀ ਦੀ ਜਿੱਤ ਹੋਵੇਗੀ। ਉਨਾਂ ਕਿਹਾ, ‘‘ਅਸੀਂ ਸ਼ਾਨਦਾਰ ਤਰੀਕੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ।’’

ਰਾਹੁਲ ਗਾਂਧੀ ਨੇ ਪੰਜਾਬ ਦਾ 31000 ਕਰੋੜ ਰੁਪਏ ਸੂਬੇ ਨੂੰ ਵਾਪਸ ਨਾ ਕਰਨ ਅਤੇ ਨੁਕਸਦਾਰ ਜੀ.ਐਸ.ਟੀ. ਲਈ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਉਨਾਂ ਨੇ ਵਿਜੈ ਮਾਲਿਆ ਨੂੰ ਮੁਲਕ ਛੱਡਣ ਦੀ ਇਜਾਜ਼ਤ ਦੇਣ ਲਈ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਸਵਾਲ ਕਰਦਿਆਂ ਉਨਾਂ ਖਿਲਾਫ਼ ਜਾਂਚ ਦੀ ਮੰਗ ਕੀਤੀ। ਸਾਰੀਆਂ ਇਨਫੋਰਸਮੈਂਟ ਏਜੰਸੀਆਂ ’ਤੇ ਸ੍ਰੀ ਜੇਤਲੀ ਦੇ ਅਧਿਕਾਰ ਵਿੱਚ ਹੋਣ ਦਾ ਜ਼ਿਕਰ ਕਰਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਈ.ਡੀ. ਅਤੇ ਡੀ.ਆਰ.ਆਈ. ਪ੍ਰਧਾਨ ਮੰਤਰੀ ਦੇ ਕੰਟਰੋਲ ਹੇਠ ਕੰਮ ਕਰ ਰਹੀਆਂ ਹਨ ਅਤੇ ਉਨਾਂ ਵੱਲੋਂ ਇਨਾਂ ਏਜੰਸੀਆਂ ਨੂੰ ਡਰੱਗ ਮਾਫੀਆ ਦੀਆਂ ਵੱਡੀਆਂ ਮੱਛੀਆਂ ਫੜਨ ਅਤੇ ਪੰਜਾਬ ਨੂੰ ਤਬਾਹ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਨਿਰਦੇਸ਼ ਦੇਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਵਿੱਚ ਡਰੱਗ ਮਾਫੀਏ ਦਾ ਲੱਕ ਤੋੜ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਹ ਸਾਡੇ ਲਈ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਨੌਜਵਾਨਾਂ ਦੇ ਮਨਾਂ ਵਿੱਚ ਆਪਣੇ ਬਿਹਤਰ ਭਵਿੱਖ ਦੀ ਉਮੀਦ ਮੁੜ ਜਾਗੀ ਹੈ। 

ਮੁੱਖ ਮੰਤਰੀ ਨੇ ਪੰਜਾਬ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ 31000 ਕਰੋੜ ਰੁਪਏ ਦੇ ਵਿਰਾਸਤੀ ਕਰਜ਼ੇ ਰਾਹੀਂ ਸੂਬੇ ਨੂੰ ਤਬਾਹੀ ਵੱਲ ਧੱਕਣ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ’ਤੇ ਵੱਡਾ ਬੋਝ ਪਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿੱਚ ਉਨਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕੋਲ ਵਾਰ-ਵਾਰ ਕੀਤੀ ਪੈਰਵੀ ਦੇ ਬਾਵਜੂਦ ਇਹ ਦੋਵੇਂ ਨੇਤਾ ਇਸ ਨੂੰ ਸੁਲਝਾਉਣ ਵਿੱਚ ਨਾਕਾਮ ਰਹੇ ਹਨ।

ਮੁੱਖ ਮੰਤਰੀ ਨੇ ਸੂਬੇ ਵਿੱਚ ਪਿਛਲੀ ਸਰਕਾਰ ਦੇ ਮਾੜੇ ਸ਼ਾਸਨ ਦੇ ਉਲਟ ਉਨਾਂ ਦੀ ਸਰਕਾਰ ਵੱਲੋਂ ਸਾਰੇ ਵੱਡੇ ਵਾਅਦਿਆਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਿਆ, ਉਦਯੋਗ ਦੀ ਪੁਨਰ ਸੁਰਜੀਤੀ ਲਈ 65000 ਕਰੋੜ ਰੁਪਏ ਦੀ ਲਾਗਤ ਵਾਲੇ ਐਮ.ਓ.ਯੂ. ਕੀਤੇ ਜਿਨਾਂ ਵਿੱਚੋਂ 36000 ਕਰੋੜ ਦੇ ਪ੍ਰਾਜੈਕਟ ਜ਼ਮੀਨੀ ਪੱਧਰ ’ਤੇ ਅਮਲ ਵਿੱਚ ਆਉਣ ਲੱਗੇ ਹਨ ਅਤੇ 32000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਇਸ ਵਾਰ ਬਹੁਤ ਜ਼ਿਆਦਾ ਫਸਲ ਮੰਡੀਆਂ ਵਿੱਚ ਆਉਣ ਲਈ ਆਸਵੰਦ ਹੈ ਪਰ ਸੂਬੇ ਵਿੱਚ ਇਕ ਵੀ ਗੁਦਾਮ ਖਾਲੀ ਨਹੀਂ ਹੈ। ਉਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਗੁਦਾਮਾਂ ਵਿੱਚ ਪਿਆ ਮਾਲ ਚੁਕਵਾ ਕੇ ਆਉਣ ਵਾਲੀ ਫਸਲ ਦੇ ਭੰਡਾਰਨ ਲਈ ਥਾਂ ਬਣਾਉਣ ਦੀ ਜ਼ਿੰਮੇਵਾਰੀ ਚੁੱਕੇ।

ਪਿਛਲੀ ਅਕਾਲੀ ਸਰਕਾਰ ਦੌਰਾਨ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ 43 ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੇ ਮਾਮਲਿਆਂ ਨੂੰ ਹੱਲ ਕੀਤਾ ਗਿਆ। ਉਨਾਂ ਨੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਨਾ ਬਖਸ਼ਣ ਦਾ ਪ੍ਰਣ ਕੀਤਾ, ਭਾਵੇਂ ਕੋਈ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ ਅਤੇ ਹਰ ਇਕ ਨੂੰ ਸਲਾਖਾ ਪਿੱਛੇ ਡੱਕਣ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ  ਆਪਣੇ ਸਿਆਸੀ ਲਾਹੇ ਲਈ ਮੁਲਕ ਨੂੰ ਜੰਗ ਵੱਲ ਧੱਕਣ ਲਈ ਮੋਦੀ ਦੀ ਕਰੜੀ ਆਲੋਚਨਾ ਕੀਤੀ। ਇਸ ਮੌਕੇ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜੋ ਜੰਗ ਲਈ ਉਕਸਾਉਣ ਵਾਲਿਆਂ ਵੱਲੋਂ ਪੈਦਾ ਕੀਤੇ ਯੁੱਧ ਦੇ ਖੌਫ਼ ਦੇ ਮਾਹੌਲ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਖੁਦ ਉਨਾਂ ਕੋਲ ਪਹੁੰਚੇ। ਉਨਾਂ ਕਿਹਾ ਕਿ ਲੋੜ ਪੈਣ ’ਤੇ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਲੋਕਾਂ ਨਾਲ ਡਟ ਕੇ ਖੜੇ। ਸ੍ਰੀ ਜਾਖੜ ਨੇ ਕਿਹਾ ਕਿ ਇਸ ਮੁਲਕ ਦੇ ਲੋਕ ਮੌਜੂਦਾ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੂੰ ਲਿਆਉਣਗੇ।

ਪੰਜਾਬ ਮਾਮਲਿਆਂ ਦੀ ਇੰਚਾਰਜ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਨੇ ਖੁਸ਼ਹਾਲ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਅਕਾਲੀਆਂ ਅਤੇ ਭਾਜਪਾਈਆਂ ਦੀ ਤਿੱਖੀ ਅਲੋਚਨਾ ਕੀਤੀ। ਉਨਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਸੂਬੇ ਦਾ ਗੌਰਵਮਈ ਵਿਰਸਾ ਮੁੜ ਬਹਾਲ ਹੋਵੇਗੀ ਜਿਸ ਦਾ ਸੰਕੇਤ ਪਿਛਲੇ ਦੋ ਸਾਲਾਂ ਦੀਆਂ ਸਫਲਤਾਵਾਂ ਤੋਂ ਮਿਲਦਾ ਹੈ। ਉਨਾਂ ਕਿਹਾ ਕਿ ਮੁਲਕ ਨੂੰ ਮੁੜ ਪ੍ਰਗਤੀ ਦੇ ਰਾਹ ’ਤੇ ਤੋਰਨ ਲਈ ਸਮੂਹ ਦੇਸ਼ ਵਾਸੀ ਕਾਂਗਰਸ ਵੱਲ ਦੇਖ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

by Navjot
1 week ago
0

  ਢਾਕਾ, 5 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਸਿਹਤ ਸੰਕਟ ਦੇ ਵਧਦੇ ਦੌਰ ਦੌਰਾਨ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 