ਚੰਡੀਗੜ•, 7 ਮਾਰਚ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਬੱਸ ਸਟੈਂਡ ਵਿਖੇ ਸ਼ੱਕੀ ਅੱਤਵਾਦੀਆਂ ਵੱਲੋਂ ਪੰਜਾਬ ਰੋਡਵੇਜ਼ ਦੀ ਬੱਸ ‘ਤੇ ਕੀਤੇ ਬੁਝਦਿਲਾਨਾ ਗ੍ਰਨੇਡ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਪੀੜਤਾਂ ਅਤੇ ਉਨ•ਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਜੰਮੂ-ਕਸ਼ਮੀਰ ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਆਖਿਆ ਹੈ।
ਇਹ ਹਮਲਾ ਪਠਾਨਕੋਟ ਡੀਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ. 06 ਕਿਉ 9565 ‘ਤੇ ਕੀਤਾ ਗਿਆ। ਇਹ ਬੱਸ ਜੰਮੂ ਤੋਂ ਅੰਮ੍ਰਿਤਸਰ ਜਾਣ ਵਾਲੀ ਸੀ। ਇਸ ਹਮਲੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 33 ਹੋਰ ਜਖਮੀ ਹੋ ਗਏ। ਜਖਮੀਆਂ ਵਿੱਚ ਇੱਕ ਵਿਅਕਤੀ ਪੰਜਾਬ ਨਾਲ ਸਬੰਧਤ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਉਸ ਨਾਲ ਗੱਲਬਾਤ ਕਰਨ ਤੋਂ ਬਾਅਦ ਦੱਸਿਆ ਕਿ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਰਾਏ ਚੱਕ, ਡੇਰਾ ਬਾਬਾ ਨਾਨਕ, ਪੁਲਿਸ ਜ਼ਿਲ•ਾ ਬਟਾਲਾ ਨਾਲ ਸਬੰਧਤ ਹੈ। ਉਸ ਦੀ ਸੱਜੀ ਲੱਤ ‘ਤੇ ਸੱਟ ਲੱਗੀ ਹੈ ਪਰ ਉਹ ਖਤਰੇ ਤੋਂ ਬਾਹਰ ਹੈ। ਮੁੱਖ ਮੰਤਰੀ ਨੇ ਉਨ•ਾਂ ਨੂੰ ਹਰਜੀਤ ਸਿੰਘ ਨਾਲ ਸੰਪਰਕ ਬਣਾਉਣ ਅਤੇ ਉਸ ਦੇ ਇਲਾਜ ਵਾਸਤੇ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਸਨ।
ਇਸ ਘਿਨਾਉਣੇ ਗ੍ਰਨੇਡ ਹਮਲੇ ‘ਤੇ ਗੁੱਸਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਾਟੀ ਵਿੱਚ ਸ਼ਾਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀਆਂ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ ਨਿੰਦਣਯੋਗ ਹੈ ਅਤੇ ਸਭਨਾ ਵੱਲੋਂ ਇਸ ਵਿਰੁੱਧ ਲੜਾਈ ਦਿੱਤੇ ਜਾਣ ਦੀ ਜ਼ਰੂਰਤ ਹੈ। ਉਨ•ਾਂ ਕਿਹਾ ਕਿ ਅੱਤਵਾਦੀਆਂ ਨੂੰ ਇਨ•ਾਂ ਘਿਨਾਉਣੇ ਇਰਾਦਿਆਂ ਵਿੱਚ ਸਫ਼ਲ ਹੋਣ ਦੀ ਆਗਿਆ ਨਹੀ ਦਿੱਤੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਇਸ ਹਮਲੇ ਵਿੱਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਜਿਸ ਦੀ ਸ਼ਨਾਖਤ ਉਤਰਾਖੰਡ ਦੇ ਹਰਿਦਵਾਰ ਨਾਲ ਸਬੰਧਤ 17 ਸਾਲਾ ਮੁਹੰਮਦ ਸ਼ਾਰਿਕ ਵੱਜੋਂ ਹੋਈ ਹੈ।
——
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...