Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਠੰਢ ਨੂੰ ਲੈ ਕੇ ਔਰੇਂਜ ਅਲਰਟ ਕੀਤਾ ਜਾਰੀ
ਚੰਡੀਗੜ੍ਹ, 8 ਜਨਵਰੀ 2026 (ਵਿਸ਼ਵ ਵਾਰਤਾ) – ਮੌਸਮ ਵਿਭਾਗ (Punjab Weather) ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਸੀਤ ਲਹਿਰ ਅਤੇ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ‘ਚ ਇਸ ਵੇਲੇ ਹੱਡ ਚੀਰਵੀਂ ਠੰਢ ਪੈ ਰਹੀ ਹੈ ਅਤੇ ਇਸ ਦੌਰਾਨ, ਰਾਤ ਤੋਂ ਬਾਅਦ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੀ ਉਮੀਦ ਹੈ। ਮੌਸਮ ਵਿਭਾਗ ਨੇ 13 ਜਨਵਰੀ ਜਾਨੀ ਕਿ ਲੋਹੜੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।

ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 1.7 ਡਿਗਰੀ ਘੱਟ ਗਿਆ ਹੈ, ਜਿਸ ਨਾਲ ਇਹ ਆਮ ਨਾਲੋਂ 6.1 ਡਿਗਰੀ ਘੱਟ ਹੈ। ਜਦੋਂ ਕਿ ਬਠਿੰਡਾ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ, ਅੰਮ੍ਰਿਤਸਰ ਵਿੱਚ ਇਸ ਸਮੇਂ ਦੌਰਾਨ ਇੱਕ ਠੰਡਾ ਦਿਨ ਦਰਜ ਕੀਤਾ ਗਿਆ।
ਇਸ ਦੌਰਾਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਅੱਜ ਕੁਝ ਥਾਵਾਂ ‘ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ (Punjab Weather) ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ ਵਿੱਚ ਵੀ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੀਂਹ ਸੰਬੰਧੀ ਅਜੇ ਤੱਕ ਮੌਸਮ ਵਿਭਾਗ ਵੱਲੋਂ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























