Punjab ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ
ਚੰਡੀਗੜ੍ਹ, 9 ਜਨਵਰੀ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਜਿਸ ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੀ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀÍ
ਉਨ੍ਹਾਂ ਦੱਸਿਆ ਕਿ ਲਹਿਰਾਗਾਗਾ ਵਿੱਚ ਬਾਬਾ ਹੀਰਾ ਸਿੰਘ ਭੱਠਲ ਕਾਲਜ ਨੂੰ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉੱਥੇ ਤਾਇਨਾਤ 93 ਅਧਿਆਪਕਾਂ ਦੇ ਸਟਾਫ਼ ਨੂੰ ਹੋਰ ਵਿਭਾਗਾਂ ਵਿੱਚ ਤਬਦੀਲ ਕੀਤਾ ਜਾਵੇਗਾ। ਘੱਟ ਗਿਣਤੀ ਵਿਭਾਗ ਵੱਲੋਂ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ। ਬੱਚੇ ਇਥੇ ਐਮਬੀਬੀਐਸ ਦੀ ਪੜ੍ਹਾਈ ਕਰਨਗੇ। ਇਸ ਤੋਂ ਇਲਾਵਾ ਮਾਲਵਾ ਖੇਤਰ ਦੇ 150 ਕਿਲੋਮੀਟਰ ਦੇ ਖੇਤਰ ਵਿੱਚ ਲੋਕਾਂ ਬਿਹਤਰ ਸਹੂਲਤਾਂ ਮਿਲਣਗੀਆਂ। ਪਹਿਲੀ ਵਾਰ, ਇਸ ਵਿੱਚ 100 ਸੀਟਾਂ ਹੋਣਗੀਆਂ। 55 ਸੀਟਾਂ ਪੰਜਾਬ ਸਰਕਾਰ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ ਬਾਕੀ 50 ਸੀਟਾਂ ਘੱਟ ਗਿਣਤੀ ਭਾਈਚਾਰਿਆਂ ਲਈ ਰਾਖਵੀਆਂ ਹੋਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਇਨਕਲਾਬੀ ਕਦਮ ਚੁੱਕਿਆ ਹੈ। ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਡਿਜੀਟਲ ਓਪਨ ਯੂਨੀਵਰਸਿਟੀ ਇਨਕਲਾਬੀ ਬਦਲਾਅ ਲਿਆਏਗੀ। ਨਵੀਂ ਪੀੜ੍ਹੀ ਦੇ ਸਿੱਖਣ ਦੇ ਤਰੀਕੇ ਬਦਲ ਰਹੇ ਹਨ। ਲੋਕ ਡਿਜੀਟਲ ਤਰੀਕੇ ਨਾਲ ਸਿੱਖ ਰਹੇ ਹਨ। ਪੰਜਾਬ ਇਸ ਪ੍ਰਣਾਲੀ ਨੂੰ ਅਪਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਗਮਾਡਾ ਦੇ ਅਧਿਕਾਰ ਖੇਤਰ ਅਧੀਨ ਐਰੋਸਿਟੀ, ਆਈਟੀ ਸਿਟੀ ਅਤੇ ਈਕੋ ਸਿਟੀ ਖੇਤਰਾਂ ਵਿੱਚ ਕਈ ਰਿਹਾਇਸ਼ੀ ਅਤੇ ਵਪਾਰਕ ਥਾਵਾਂ ਹਨ। ਇਨ੍ਹਾਂ ਥਾਵਾਂ ਨੂੰ ਹੁਣ ਤੱਕ ਕੋਈ ਬੋਲੀ ਨਹੀਂ ਮਿਲੀ ਹੈ ਕਿਉਂਕਿ ਇਨ੍ਹਾਂ ਦੀਆਂ ਦਰਾਂ ਬਹੁਤ ਜ਼ਿਆਦਾ ਸਨ। ਹੁਣ ਸਰਕਾਰ ਨੇ ਇਨ੍ਹਾਂ ਦੀਆਂ ਦਰਾਂ ਘਟਾ ਦਿੱਤੀਆਂ ਹਨ। ਹੁਣ ਬੋਲੀਆਂ 22 ਪ੍ਰਤੀਸ਼ਤ ਘੱਟ ਦਰ ‘ਤੇ ਲਗਾਈਆਂ ਜਾਣਗੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਤੋਂ ਰੋਪੜ ਤੱਕ ਬਣਨ ਵਾਲਾ ਰਾਸ਼ਟਰੀ ਰਾਜਮਾਰਗ ਦਾ ਕੰਮ ਮਿੱਟੀ ਦੀ ਘਾਟ ਕਾਰਨ ਰੁਕ ਗਿਆ ਸੀ। ਰਾਸ਼ਟਰੀ ਰਾਜਮਾਰਗ ਬਹੁਤ ਜ਼ਰੂਰੀ ਹੈ ਇਸ ਲਈ ਸਾਢੇ ਚਾਰ ਕਰੋੜ ਘਣ ਮੀਟਰ ਮਿੱਟੀ ਦੀ ਲੋੜ ਸੀ।ਪੰਜ ਸਰਕਾਰ ਹੁਣ ਇਹ ਮਿੱਟੀ NHAI ਨੂੰ ਤਿੰਨ ਰੁਪਏ ਪ੍ਰਤੀ ਘਣ ਮੀਟਰ ਦੀ ਦਰ ਨਾਲ ਮੁਹੱਈਆ ਕਰਵਾਏਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























