Punjab: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ!
ਚੰਡੀਗੜ੍ਹ, 9 ਜਨਵਰੀ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟਸ ਅਨੁਸਾਰ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। 2 ਜਨਵਰੀ 2026 ਨੂੰ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਵੱਲੋਂ ਪੱਤਰ ਲਿਖਿਆ ਗਿਆ ਹੈ ਜਿਸ ‘ਚ ਮਜੀਠੀਆ ਦੀ ਜਾਨ ਨੂੰ ਖਤਰਾ ਦੱਸਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਨੇ ਸਪੈਸ਼ਲ ਡੀਜੀਪੀ ਸਿਕਿਉਰਟੀ ਅਤੇ ਡੀਜੀਪੀ ਜੇਲ੍ਹ ਵਿਭਾਗ ਨੂੰ ਪੱਤਰ ਲਿਖਿਆ। ਜਿਸ ਵਿਚ ਉਨ੍ਹਾਂ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਤੋਂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖਤਰਾ ਦੱਸਿਆ। ਇਸ ਦੇ ਨਾਲ ਹੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਢੁਕਵੀਂ ਰੋਕਥਾਮ ਅਤੇ ਸਾਵਧਾਨੀ ਦੇ ਕਦਮ ਚੁੱਕੇ ਜਾਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























