Children Medicine : ਬੱਚਿਆਂ ਨੂੰ ਦਿੱਤੀ ਜਾਣ ਵਾਲੀ ਇਸ ਦਵਾਈ ‘ਤੇ ਲੱਗੀ ਪਾਬੰਦੀ; ਮਿਲਿਆ ‘ਖ਼ਤਰਨਾਕ’ ਕੈਮੀਕਲ!
ਨਵੀ ਦਿੱਲੀ, 10 ਜਨਵਰੀ 2026 (ਵਿਸ਼ਵ ਵਾਰਤਾ): ਬੱਚਿਆਂ ਦੀ ਸਿਹਤ ਨਾਲ ਜੁੜਿਆ ਇੱਕ ਬਹੁਤ ਹੀ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਤੇਲੰਗਾਨਾ ਡਰੱਗਜ਼ ਕੰਟਰੋਲ ਐਡਮਿਨਿਸਟ੍ਰੇਸ਼ਨ (ਡੀਸੀਏ) ਨੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਦਵਾਈ ਅਲਮੋਂਟ-ਕਿਡ ( (Almont-Kid) ਸਿਰਪ ਦੀ ਵਿਕਰੀ ਅਤੇ ਵਰਤੋਂ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਦਵਾਈ ਬੱਚਿਆਂ ਵਿੱਚ ਐਲਰਜੀ, ਜ਼ੁਕਾਮ, ਛਿੱਕਾ, ਖੁਜਲੀ, ਸੋਜ ਆਦਿ ਦੇ ਇਲਾਜ ਲਈ ਵਰਤੀ ਜਾਂਦੀ ਹੈ।
ਵਿਭਾਗ ਨੇ ਇੱਕ ਚੇਤਾਵਨੀ ਜਾਰੀ ਕੀਤੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਦਵਾਈ ਵਿੱਚ ਈਥਲੀਨ ਗਲਾਈਕੋਲ ਨਾਮਕ ਇੱਕ ਖ਼ਤਰਨਾਕ ਅਤੇ ਜ਼ਹਿਰੀਲਾ ਰਸਾਇਣ ਪਾਇਆ ਗਿਆ ਹੈ। ਇਹ ਕਾਰਵਾਈ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO), ਕੋਲਕਾਤਾ ਦੀ ਲੈਬ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ। ਮਾਹਿਰਾਂ ਅਨੁਸਾਰ ਇਹ ਰਸਾਇਣ ਗ੍ਰਹਿਣ ਕਰਨ ‘ਤੇ ਗੁਰਦਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ ਇਸ ਤੋਂ ਇਲਾਵਾ ਦਿਮਾਗੀ ਪ੍ਰਣਾਲੀ ‘ਤੇ ਵੀ ਇਹ ਮਾੜਾ ਪ੍ਰਭਾਵ ਪਾ ਸਕਦਾ ਹੈ, ਅਤੇ ਜ਼ਿਆਦਾ ਗੰਭੀਰ ਮਾਮਲਿਆਂ ਵਿੱਚ ਮੌਤ ਵੀ ਹੋ ਸਕਦੀ ਹੈ। ਇਹ ਬੱਚਿਆਂ ਲਈ ਖਾਸ ਤੌਰ ‘ਤੇ ਖ਼ਤਰਨਾਕ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























