Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਸੰਘਣੀ ਧੁੰਦ ਦਾ ਅਲਰਟ ਕੀਤਾ ਜਾਰੀ
– ਇਸ ਵਾਰ ਲੋਹੜੀ ‘ਤੇ ਨਹੀਂ ਪਵੇਗਾ ਮੀਂਹ
– 15 ਜਨਵਰੀ ਤੋਂ ਬਾਅਦ ਬੂੰਦਾਬਾਂਦੀ ਦੀ ਉਮੀਦ
ਚੰਡੀਗੜ੍ਹ, 11 ਜਨਵਰੀ 2026 (ਵਿਸ਼ਵ ਵਾਰਤਾ) – ਇਸ ਵਾਰ ਲੋਹੜੀ ਮੌਕੇ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਪਰ ਇਸ ਦੌਰਾਨ ਮੌਸਮ ਵਿਭਾਗ (Punjab Weather) ਨੇ 13 ਅਤੇ 14 ਜਨਵਰੀ ਨੂੰ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਸ ਲੋਹੜੀ ‘ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਸੂਬੇ 15 ਜਾਂ 16 ਜਨਵਰੀ ਤੋਂ ਬਾਅਦ ਹੀ ਸੂਬੇ ਵਿੱਚ ਮੀਂਹ ਪੈਣ ਦੀ ਉਮੀਦ ਹੈ। ਹਾਲਾਂਕਿ ਉਦੋਂ ਤੱਕ ਸੂਬੇ ‘ਚ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਜਾਰੀ ਰਹੇਗੀ, ਜੋ ਕਿ ਲੋਕਾਂ ਨੂੰ ਕੰਬਣੀ ਛੇੜੇਗੀ।

ਪੰਜਾਬ ‘ਚ ਇਸ ਵੇਲੇ ਹੱਡ ਚੀਰਵੀਂ ਠੰਢ ਪੈ ਰਹੀ ਹੈ ਅਤੇ ਇਸ ਦੌਰਾਨ, ਰਾਤ ਤੋਂ ਬਾਅਦ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ (Punjab Weather) ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੀ ਉਮੀਦ ਹੈ। ਮੌਸਮ ਵਿਭਾਗ ਨੇ 13 ਜਨਵਰੀ ਜਾਨੀ ਕਿ ਲੋਹੜੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। 13 ਜਨਵਰੀ ਤੱਕ ਸੀਤ ਲਹਿਰ ਅਤੇ ਧੁੰਦ ਵਰਗੇ ਹਾਲਾਤ ਬਣੇ ਰਹਿਣਗੇ। ਮਤਲਬ ਕਿ ਲੋਕਾਂ ਨੂੰ ਅਜੇ ਵੀ ਠੰਢ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ।
ਇਸ ਦੌਰਾਨ, ਸ਼ਨੀਵਾਰ ਨੂੰ, 10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ, 5 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ 6 ਜ਼ਿਲ੍ਹਿਆਂ ਵਿੱਚ ਠੰਢਾ ਦਿਨ ਰਿਹਾ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























