• Latest
  • Trending
PUNJAB: ਮਾਘੀ ਮੇਲਾ – ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

PUNJAB: ਮਾਘੀ ਮੇਲਾ – ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

10 months ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

15 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮਾਘੀ ਮੇਲਾ – ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

ਪਸ਼ੂਧਨ ਦੀ ਦੇਖਭਾਲ ਲਈ ਸਮਰਪਿਤ ਵੈਟਰਨਰੀ ਡਿਸਪੈਂਸਰੀ ਸਥਾਪਤ, 40 ਮੈਂਬਰੀ ਵੈਟਰਨਰੀ ਟੀਮ ਦਾ ਗਠਨ: ਗੁਰਮੀਤ ਸਿੰਘ ਖੁੱਡੀਆਂ

January 11, 2026
in ਖਬਰਾਂ, ਪੰਜਾਬ
PUNJAB: ਮਾਘੀ ਮੇਲਾ – ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

PUNJAB: ਮਾਘੀ ਮੇਲਾ – ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ’

• ਪਸ਼ੂਧਨ ਦੀ ਦੇਖਭਾਲ ਲਈ ਸਮਰਪਿਤ ਵੈਟਰਨਰੀ ਡਿਸਪੈਂਸਰੀ ਸਥਾਪਤ, 40 ਮੈਂਬਰੀ ਵੈਟਰਨਰੀ ਟੀਮ ਦਾ ਗਠਨ: ਗੁਰਮੀਤ ਸਿੰਘ ਖੁੱਡੀਆਂ

• ਮੇਲੇ ਦੌਰਾਨ ਵੈਟਰਨਰੀ ਟੀਮ 24 ਘੰਟੇ ਇਲਾਜ ਪ੍ਰਦਾਨ ਕਰੇਗੀ ਅਤੇ ਕਿਸੇ ਵੀ ਬਿਮਾਰੀ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖੇਗੀ: ਖੁੱਡੀਆਂ

• ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ: ਪਸ਼ੂ ਪਾਲਣ ਮੰਤਰੀ

ਚੰਡੀਗੜ੍ਹ, 11 ਜਨਵਰੀ (ਵਿਸ਼ਵ ਵਾਰਤਾ):- PUNJAB ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ “ਘੋੜਾ ਮੰਡੀ” ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ।

ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ।

ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਜਾਵੇਗਾ, ਜੋ ਪੰਜਾਬ ਦੀ ਅਮੀਰ ਵਿਰਾਸਤ ਨਾਲ ਰੂਬਰੂ ਕਰਵਾਏਗਾ। ਇਸ ਮੇਲੇ ਵਿੱਚ ਮਾਰਵਾੜੀ ਅਤੇ ਨੁੱਕਰਾ ਸਮੇਤ ਹੋਰ ਉੱਤਮ ਨਸਲ ਦੇ ਘੋੜਿਆਂ ਤੋਂ ਇਲਾਵਾ ਹੋਰ ਦੁਰਲੱਭ ਕਿਸਮ ਦੇ ਪਸ਼ੂ ਤੇ ਜਾਨਵਰ ਆਉਣਗੇ। ਇਸ ਦੌਰਾਨ ਸੂਬੇ ਦੀ ਖੇਤੀਬਾੜੀ ਨਾਲ ਜੁੜੇ ਪਸ਼ੂਪਾਲਣ ਕਿੱਤੇ ਦੇ ਬਹਿਤਰੀਨ ਅਭਿਆਸਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ।

ਮੇਲੇ ਨੂੰ ਸਫਲ ਬਣਾਉਣ ਲਈ ਵਿਭਾਗ ਵੱਲੋਂ ਚੁੱਕੇ ਗਏ ਸਰਗਰਮ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂਧਨ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।

ਸ. ਖੁੱਡੀਆਂ ਨੇ ਕਿਹਾ, “ਘੋੜਾ ਮੰਡੀ ਸਿਰਫ਼ ਇੱਕ ਮੰਡੀ ਨਹੀਂ ਹੈ। ਇਹ ਸਾਡੀ ਰੂਹ ਦਾ ਹਿੱਸਾ ਹੈ। ਮੰਡੀ ਵਿੱਚ ਆਉਣ ਵਾਲੇ ਹਰੇਕ ਪਸ਼ੂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਸੀਂ ਵਿਆਪਕ ਪ੍ਰਬੰਧ ਕੀਤੇ ਹਨ।” ਉਨ੍ਹਾਂ ਦੱਸਿਆ ਕਿ ਮੇਲੇ ਦੇ ਮੈਦਾਨ ਵਿੱਚ ਇੱਕ ਸਮਰਪਿਤ ਆਰਜ਼ੀ ਵੈਟਰਨਰੀ ਡਿਸਪੈਂਸਰੀ ਸਥਾਪਤ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਦੀ ਅਗਵਾਈ ਹੇਠ ਇੱਕ ਵਿਸ਼ੇਸ਼ 40 ਮੈਂਬਰੀ ਟੀਮ ਦਾ ਗਠਨ ਕਰਕੇ ਮੇਲਾ ਸਥਾਨ ‘ਤੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਪਸ਼ੂਆਂ ਲਈ 24 ਘੰਟੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਜਾਨਵਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਕਰੇਗੀ।

‘ਘੋੜਾ ਮੰਡੀ’ ਪ੍ਰਤੀ ਪਸ਼ੂ ਪ੍ਰੇਮੀਆਂ ਵਿੱਚ ਉਤਸ਼ਾਹ ਨੂੰ ਉਜਾਗਰ ਕਰਦਿਆਂ, ਸ. ਖੁੱਡੀਆਂ ਨੇ ਕਿਹਾ ਕਿ ਇਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਬਹੁਤ ਸਾਰੇ ਪਸ਼ੂ ਪਾਲਕ ਪਹਿਲਾਂ ਹੀ ਆਪਣੇ ਪਸ਼ੂਆਂ ਨੂੰ ਲੈ ਕੇ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ, “ਅਸੀਂ ਇਸ ਮੰਡੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਸ਼ੂਆਂ ਦੀ ਆਮਦ ਦੀ ਉਮੀਦ ਕਰ ਰਹੇ ਹਾਂ, ਜੋ ਕਿ ਪੰਜਾਬ ਦੇ ਵਧਦੇ-ਫੁੱਲਦੇ ਪਸ਼ੂਧਨ ਖੇਤਰ ਦਾ ਪ੍ਰਤੱਖ ਪ੍ਰਮਾਣ ਹੈ।”

ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੇਲੇ ਵਿੱਚ ਸਿਰਫ਼ ਸਿਹਤਮੰਦ ਜਾਨਵਰ ਹੀ ਲਿਆਉਣ। ਉਨ੍ਹਾਂ ਕਿਹਾ, “ਸਾਡੇ ਪਸ਼ੂਆਂ ਦੀ ਸਿਹਤ ਸਭ ਤੋਂ ਮਹੱਤਵਪੂਰਨ ਹੈ। ਜੇਕਰ ਕੋਈ ਪਸ਼ੂ ਪਾਲਕ ਆਪਣੇ ਪਸ਼ੂ ਵਿੱਚ ਬਿਮਾਰੀ ਦੇ ਲੱਛਣ ਵੇਖਦਾ ਹੈ, ਤਾਂ ਉਸ ਨੂੰ ਮੰਡੀ ਵਿੱਚ ਲਿਆਉਣ ਤੋਂ ਪਹਿਲਾਂ ਮਾਰਗਦਰਸ਼ਨ ਲਈ ਆਪਣੇ ਸਥਾਨਕ ਪਸ਼ੂਆਂ ਦੇ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।”

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਕਿਹਾ ਕਿ ਘੋੜਾ ਮੰਡੀ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ, ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਨਾਗਰਿਕਾਂ ਨੂੰ ਇੱਕ ਮਨਮੋਹਕ ਸੱਭਿਆਚਾਰਕ ਅਨੁਭਵ ਪ੍ਰਦਾਨ ਕਰਨ ਦਾ ਇੱਕ ਵਿਲੱਖਣ ਮੌਕਾ ਹੋਵੇਗਾ।

Tags: BREAKING NEWSLatest Punjab newsPUNJABPunjab Governmentpunjab newsPunjab news in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 13, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

Most Popular

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

by Navjot
7 days ago
0

ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਧਨਤੇਰਸ ਦੇ ਮੌਕੇ 'ਤੇ ਦੇਸ਼ ਵਾਸੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 