Punjab : AAP ਦੀ ਵੱਡੀ ਕਾਰਵਾਈ, ਤਿੰਨ ਆਗੂਆਂ ਨੂੰ ਕੀਤਾ ਮੁਅੱਤਲ!
ਚੰਡੀਗੜ੍ਹ, 11 ਜਨਵਰੀ 2026 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ (Punjab ) ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਲੋਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਮੁਅੱਤਲ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੇ ਅਧਿਕਾਰਿਕ ਪੱਤਰ ਅਨੁਸਾਰ ਪਰਮਿੰਦਰ ਕੌਰ ਬਰਾੜ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੀ ਜਿਸ ਕਾਰਨ ਇਹ ਵੱਡਾ ਕਦਮ ਚੁੱਕਿਆ ਗਿਆ ਹੈ ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















