PUNJAB : ਸੀਨੀਅਰ ਮੀਤ ਪ੍ਰਧਾਨ ਬਣਨ ‘ਤੇ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਤਹਿ ਦਿਲੋਂ ਧੰਨਵਾਦ

ਮੁੰਬਈ 12 ਜਨਵਰੀ(ਵਿਸ਼ਵ ਵਾਰਤਾ) PUNJAB : ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਅਤੇ ਗਿਆਨੀ ਜੀ ਨੇ ਉਨ੍ਹਾਂ ਦੀਆਂ ਪੰਥਕ ਸੇਵਾਵਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਕਾਮ ਭਾਵਨਾ ਨਾਲ ਨਿਭਾਉਣਗੇ।

ਸ. ਪੀਰ ਮੁਹੰਮਦ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ: ਮੈਂ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਰਿਣੀ ਹਾਂ, ਜਿਨ੍ਹਾਂ ਦੀ ਰਹਿਨੁਮਾਈ ਹੇਠ ਮੈਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਇਹ ਅਹਿਮ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ। ਗਿਆਨੀ ਜੀ ਦੀ ਦੂਰਅੰਦੇਸ਼ ਸੋਚ ਸਦਕਾ ਅੱਜ ਪੰਥਕ ਸਫ਼ਾਂ ਵਿੱਚ ਇੱਕ ਨਵੀਂ ਊਰਜਾ ਦੇਖਣ ਨੂੰ ਮਿਲ ਰਹੀ ਹੈ। ਅਸੀਂ ਰਲ ਕੇ ਪੰਜਾਬ, ਪੰਥ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇੱਕ ਕਰਾਂਗੇ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















