Breaking: 328 ਲਾਪਤਾ ਪਾਵਨ ਸਰੂਪਾਂ ਦਾ ਮਾਮਲਾ: SIT ਟੀਮ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇਗੀ
ਅੰਮ੍ਰਿਤਸਰ, 14 ਜਨਵਰੀ 2026 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (Breaking) ਨਾਲ ਜੁੜੇ ਗੰਭੀਰ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ SIT ਟੀਮ ਹੁਣ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਕਾਰਜਾਕਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇਗੀ। ਮਿਲੀ ਜਾਣਕਰੀ ਅਨੁਸਾਰ ਬਾਅਦ ਦੁਪਹਿਰ SIT ਟੀਮ ਗਿਆਨੀ ਹਰਪ੍ਰੀਤ ਸਿੰਘ ਨੂੰ ਬਠਿੰਡਾ ‘ਚ ਮਿਲੇਗੀ। SIT ਟੀਮ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਇਸ ਮਾਮਲੇ ‘ਚ ਮਹਤੱਵਪੂਰਨ ਜਾਣਕਾਰੀ ਲਈ ਜਾਵੇਗੀ।

ਦੱਸ ਦਈਏ ਕਿ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਦੀ ਗਿਆਨੀ ਹਰਪ੍ਰੀਤ ਸਿੰਘ ਦੇ ਜਥੇਦਾਰ ਹੁੰਦਿਆਂ ਈਸ਼ਵਰ ਸਿੰਘ ਨੇ ਮਾਮਲੇ ਦੀ ਜਾਂਚ ਕੀਤੀ ਸੀ। ਜਾਣਕਾਰੀ ਮਿਲ ਰਹੀ ਹੈ ਕਿ ਗਿਆਨੀ ਹਰਪ੍ਰੀਤ ਸਿੰਘ SIT ਟੀਮ ਅੱਗੇ ਕਈ ਅਹਿਮ ਖੁਲਾਸੇ ਕਰ ਸਕਦੇ ਹਨ।
ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੇ ਦਫ਼ਤਰ ਆਪਣੀਆਂ ਵਿਖੇ ਪਹੁੰਚੇ ਸਨ। ਟੀਮ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਅਹਿਮ ਜਾਣਕਾਰੀ ਇਕੱਠੀ ਕੀਤੀ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























