Punjab: ਪੜ੍ਹੋ CM ਮਾਨ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਕੀ ਕਿਹਾ ?
ਅੰਮ੍ਰਿਤਸਰ, 15 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਉਹ ਆਪਣਾ ਸਪੱਸ਼ਟੀਕਰਨ ਦੇਣ ਲਈ ਅਕਾਲ ਤਖਤ ਸਕੱਤਰੇਤ ਪਹੁੰਚੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਲਗਭਗ 45 ਮਿੰਟ ਅੰਦਰ ਰਹੇ ਅਤੇ ਆਪਣਾ ਸ਼ਪਸ਼ਟੀਕਰਨ ਦਿੱਤਾ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਵੀ ਗੱਲਬਾਤ ਵੀ ਕੀਤੀ।

ਮੁੱਖ ਮੰਤਰੀ (Punjab) ਭਗਵੰਤ ਮਾਨ ਦੀ ਪੇਸ਼ੀ ਤੋਂ ਬਾਅਦ ਹੁਣ ਜਥੇਦਾਰ ਕੁਲਦੀਪ ਸਿੰਘ ਗੜਗੱਜ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ‘ਤੇ ਪੇਸ਼ ਹੋਏ ਅਤੇ ਆਪਣਾ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਗੋਲਕ ਬਾਰੇ ਵੀ ਲਿਖਤੀ ਸਪੱਸ਼ਟੀਕਰਨ ਦਿੱਤਾ ਹੈ, ਜੋ ਅਸੀਂ ਰੱਖ ਲਿਆ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ, ਜਿਸ ਮੁੱਖ ਮੰਤਰੀ ਦੇ ਸਪੱਸ਼ਟੀਕਰਨ ਬਾਰੇ ਚਰਚਾ ਕੀਤੀ ਜਾਵੇਗੀ।”
ਜਥੇਦਾਰ ਨੇ ਕਿਹਾ ਕਿ ਵਾਇਰਲ ਹੋ ਰਹੀ ਆਪਣੀ ਵੀਡੀਓ ਬਾਰੇ ਉਨ੍ਹਾਂ ਨੂੰ ਦੋ ਲੈਬਾਂ ਦੱਸੋ, ਅਤੇ ਅਸੀਂ ਇਸਦੀ ਜਾਂਚ ਕਰਵਾਵਾਂਗੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਜਥੇਦਾਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਸਿੱਖ ਮਰਿਆਦਾ ਅਤੇ ਸਿਧਾਂਤਾਂ ਬਾਰੇ ਨਹੀਂ ਪਤਾ, ਅਤੇ ਉਹ ਭਵਿੱਖ ਵਿੱਚ ਉਨ੍ਹਾਂ ਬਾਰੇ ਨਹੀਂ ਬੋਲਣਗੇ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12 ਵਜੇ ਦੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਵੇਰੇ 11:30 ਵਜੇ ਅਕਾਲ ਤਖ਼ਤ ਸਕੱਤਰੇਤ ਪਹੁੰਚ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























