• Latest
  • Trending
ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ UK ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ UK ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

3 months ago
Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

9 seconds ago
National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

48 minutes ago
IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

1 hour ago
Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

2 hours ago
IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

2 hours ago
International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

2 hours ago
National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

2 hours ago
Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ

5 hours ago
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

14 hours ago
ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

14 hours ago
Hindi News
English News
Thursday, April 23, 2026
No Result
View All Result
34 °c
Chandigarh
35 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ UK ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਐਮ.ਈ.ਏ. ਨੇ ਸਾਡਾ ਵਿਦੇਸ਼ ਦੌਰਾ ਰੱਦ ਕਰਨ ਦਾ ਕੋਈ ਢੁਕਵਾਂ ਜਾਂ ਸਪੱਸ਼ਟ ਕਾਰਨ ਨਹੀਂ ਦੱਸਿਆ: ਸੰਜੀਵ ਅਰੋੜਾ

January 15, 2026
in ਖਬਰਾਂ, ਪੰਜਾਬ
ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ UK ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

Oplus_16908288

ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕਾਰਨ ਦੱਸੇ UK ਜਾਣ ਦਾ ਦੌਰਾ ਰੱਦ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ: ਸੰਜੀਵ ਅਰੋੜਾ

ਐਮ.ਈ.ਏ. ਨੇ ਸਾਡਾ ਵਿਦੇਸ਼ ਦੌਰਾ ਰੱਦ ਕਰਨ ਦਾ ਕੋਈ ਢੁਕਵਾਂ ਜਾਂ ਸਪੱਸ਼ਟ ਕਾਰਨ ਨਹੀਂ ਦੱਸਿਆ: ਸੰਜੀਵ ਅਰੋੜਾ

ਜਪਾਨ ਅਤੇ ਦੱਖਣੀ ਕੋਰੀਆ ਦੇ ਸਫ਼ਲ ਦੌਰਿਆਂ ਸਦਕਾ ਨਿਵੇਸ਼ਕਾਂ ਨੇ ਡੂੰਘੀ ਦਿਲਚਸਪੀ ਦਿਖਾਈ, ਐਮ.ਈ.ਏ ਵੱਲੋਂ ਵਿਦੇਸ਼ ਦੌਰੇ ਨੂੰ ਰੋਕਣ ਨਾਲ ਪੰਜਾਬ ਨੂੰ ਝੱਲਣਾ ਪਵੇਗਾ ਭਾਰੀ ਨੁਕਸਾਨ: ਸੰਜੀਵ ਅਰੋੜਾ

ਵਿਸ਼ਵਵਿਆਪੀ ਪਹੁੰਚ ਰਾਹੀਂ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣਾ ਯਕੀਨੀ ਬਣਾ ਰਹੇ ਹਾਂ; ਅਸੀਂ ਭਾਰਤ ਸਰਕਾਰ ਨੂੰ ਇਸ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦੇ ਹਾਂ: ਸੰਜੀਵ ਅਰੋੜਾ

ਐਮ.ਈ.ਏ.ਦਾ ਫ਼ੈਸਲਾ ਪੰਜਾਬ ਦੇ ਆਰਥਿਕ ਵਿਕਾਸ ਦੇ ਰਾਹ ਵਿੱਚ ਪਾਵੇਗਾ ਰੁਕਾਵਟ, ਪਰ ਅਸੀਂ ਹਿੰਮਤ ਨਹੀਂ ਛੱਡਾਂਗੇ ਅਤੇ ਪੰਜਾਬ ਦੀ ਤਰੱਕੀ ਲਈ ਨਿਰੰਤਰ ਕੰਮ ਕਰਦੇ ਰਹਾਂਗੇ: ਸੰਜੀਵ ਅਰੋੜਾ

ਚੰਡੀਗੜ੍ਹ, 15 ਜਨਵਰੀ 2026 (ਵਿਸ਼ਵ ਵਾਰਤਾ):- ਪੰਜਾਬ ਦੇ ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਵੱਲੋਂ ਬਿਨਾਂ ਕੋਈ ਕਾਰਨ ਦੱਸੇ ਯੂਨਾਈਟਿਡ ਕਿੰਗਡਮ ਦੇ ਅਧਿਕਾਰਤ ਨਿਵੇਸ਼ ਆਊਟਰੀਚ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨਾ ਬੇਹੱਦ “ਮੰਦਭਾਗਾ ਅਤੇ ਨਿੰਦਣਯੋਗ” ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਵਿਸ਼ਵਵਿਆਪੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਪਣੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ ਦੇ ਯਤਨਾਂ ‘ਤੇ ਮਾੜਾ ਪ੍ਰਭਾਵ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਦੇਸ਼ ਮੰਤਰਾਲਾ (ਐਮ.ਈ.ਏ.) ਉਨ੍ਹਾਂ ਦੇ ਵਿਦੇਸ਼ ਦੌਰੇ ਨੂੰ ਰੋਕਣ ਲਈ ਕੋਈ ਢੁਕਵਾਂ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਪਾਨ ਅਤੇ ਦੱਖਣੀ ਕੋਰੀਆ ਦੇ ਪਹਿਲਾਂ ਕੀਤੇ ਦੌਰਿਆਂ ਦੌਰਾਨ ਨਿਵੇਸ਼ਕਾਂ ਨੇ ਸੂਬੇ ਵਿੱਚ ਡੂੰਘੀ ਦਿਲਚਸਪੀ ਦਿਖਾਈ ਸੀ।

ਸੰਜੀਵ ਅਰੋੜਾ ਨੇ ਕਿਹਾ ਕਿ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ਵਵਿਆਪੀ ਪਹੁੰਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਫੈਸਲੇ ‘ਤੇ ਤੁਰੰਤ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਦਾ ਇਹ ਕਦਮ ਪੰਜਾਬ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਨੁਕਸਾਨ ਪਹੁੰਚਾਏਗਾ, ਪਰ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਲਈ ਅਣਥੱਕ ਯਤਨ ਕਰਨ ਤੋਂ ਪਿੱਛੇ ਨਹੀਂ ਹਟੇਗੀ।

ਇੱਕ ਬਿਆਨ ਵਿੱਚ, ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਯੂਨਾਈਟਿਡ ਕਿੰਗਡਮ ਅਤੇ ਇਜ਼ਰਾਈਲ ਦੇ ਪ੍ਰਸਤਾਵਿਤ ਅਧਿਕਾਰਤ ਦੌਰੇ ਨੂੰ ਰੱਦ ਕਰਨ ਦਾ ਕੋਈ ਢੁਕਵਾਂ ਜਾਂ ਸਪੱਸ਼ਟ ਕਾਰਨ ਨਹੀਂ ਦੱਸਿਆ। ਉਨ੍ਹਾਂ ਕਿਹਾ, “ਪਹਿਲਾਂ, ਅਸੀਂ ਇਸ ਰੱਦ ਕਰਨ ਦਾ ਸਹੀ ਕਾਰਨ ਜਾਣਨਾ ਚਾਹੁੰਦੇ ਹਾਂ। ਜੇਕਰ ਇਹ ਫੈਸਲਾ ਸਿਆਸੀ ਕਾਰਨਾਂ ਕਰਕੇ ਲਿਆ ਗਿਆ ਹੈ ਤਾਂ ਇਹ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ।”

ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਨੇ ਅੱਗੇ ਕਿਹਾ ਕਿ ਸਾਡੇ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਸਫ਼ਲ ਰਹੇ, ਜਿਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦੀ ਡੂੰਘੀ ਦਿਲਚਸਪੀ ਦੇਖਣ ਨੂੰ ਮਿਲੀ ਹੈ। ਇਹ ਨਿਵੇਸ਼ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ, ਸਗੋਂ ਦੇਸ਼ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਯੋਗਦਾਨ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ ਮੰਤਰਾਲੇ ਦਾ ਫੈਸਲਾ ਪੰਜਾਬ ਦੇ ਆਰਥਿਕ ਵਿਕਾਸ ‘ਤੇ ਮਾੜਾ ਪ੍ਰਭਾਵ ਪਾਵੇਗਾ, ਪਰ ਅਸੀਂ ਪਿੱਛੇ ਨਹੀਂ ਹਟਾਂਗੇ ਅਤੇ ਸੂਬੇ ਦੀ ਤਰੱਕੀ ਲਈ ਕੰਮ ਕਰਨ ਤੋਂ ਨਹੀਂ ਝਿਜਕਾਂਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਈ ਵਿਦੇਸ਼ੀ ਅਤੇ ਭਾਰਤੀ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਅਤੇ ਪੰਜਾਬ ਨਿਵੇਸ਼ਕਾਂ ਦਾ ਪਸੰਦੀਦਾ ਸਥਾਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਮਕਸਦ ਲਈ ਅਸੀਂ ਵਿਸ਼ਵਵਿਆਪੀ ਪਹੁੰਚ ਕਰ ਰਹੇ ਹਾਂ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲ ਸਕਣ ਜਿਸ ਨਾਲ ਪੰਜਾਬ ਦੀ ਆਰਥਿਕ ਖੁਸ਼ਹਾਲੀ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਭਾਰਤ ਸਰਕਾਰ ਨੂੰ ਵਿਦੇਸ਼ ਯਾਤਰਾ ਲਈ ਪ੍ਰਵਾਨਗੀ ਰੱਦ ਕਰਨ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਵੀ ਕੀਤੀ।

ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਰਾਜ ਨੂੰ ਭਾਰਤ ਸਰਕਾਰ ਵੱਲੋਂ ਕਾਰੋਬਾਰ ਵਿੱਚ ਆਸਾਨੀ ਲਈ ਸਭ ਤੋਂ ਵਧੀਆ ਰਾਜਾਂ ਵਿੱਚੋਂ ਇੱਕ ਹੋਣ ਲਈ ਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਸਟਾਰਟ ਅੱਪ ਪਹਿਲਕਦਮੀਆਂ ਵਿੱਚ ਵੀ ਉੱਤਮਤਾ ਲਈ ਮਾਨਤਾ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਤੋਂ ਹੁਣ ਤੱਕ 1.5 ਲੱਖ ਕਰੋੜ ਰੁਪਏ ਤੋਂ ਵੱਧ ਨਿਵੇਸ਼ ਪ੍ਰਾਪਤ ਹੋਇਆ ਹੈ ਅਤੇ ਇਸ ਨਾਲ 5.2 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ।

Tags: BREAKING NEWSLatest Punjab newsLatest Punjab news in PunjabiPUNJABpunjab newsUKWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

by Ranjit Singh
April 23, 2026
0

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 23 ਅਪ੍ਰੈਲ 2026 – ਪੰਜਾਬ ਅਤੇ ਚੰਡੀਗੜ੍ਹ ਵਿੱਚ...

National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

by Ranjit Singh
April 23, 2026
0

National: ਯੂਪੀ 'ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ - 8 ਜਣਿਆ ਦੀ ਜ਼ਿੰਦਾ ਸੜ ਕੇ ਹੋਈ ਮੌਤ -...

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
April 23, 2026
0

IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ - ਐਮਐਸ ਧੋਨੀ ਦੀ ਇਸ ਮੈਚ ਵਿੱਚ ਵਾਪਸੀ ਦੀ ਸੰਭਾਵਨਾ ਮੁੰਬਈ,...

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

by Ranjit Singh
April 23, 2026
0

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ 'ਚ ਕੀਤਾ ਜਾ ਸਕਦਾ ਹੈ ਪੇਸ਼ ! ਚੰਡੀਗੜ੍ਹ, 23 ਅਪ੍ਰੈਲ 2026 –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

by Ranjit Singh
April 23, 2026
0

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 23 ਅਪ੍ਰੈਲ 2026 – ਪੰਜਾਬ ਅਤੇ ਚੰਡੀਗੜ੍ਹ ਵਿੱਚ...

Most Popular

IPL 2026 : ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ

IPL 2026 : ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ

by Jaspreet Kaur
4 weeks ago
0

IPL 2026 : ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਮੁਕਾਬਲਾ - MI ਨੇ ਜਿੱਤਿਆ TOSS, ਲਿਆ ਇਹ ਫੈਸਲਾ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 