Cricketer ਵੈਭਵ ਸੂਰਿਆਵੰਸ਼ੀ ਨੇ ਬਣਾਇਆ ਵਿਸ਼ਵ ਰਿਕਾਰਡ
– ਸਭ ਤੋਂ ਘੱਟ ਉਮਰ ‘ਚ ਇਹ ਉਪਲਬਧੀ ਹਾਸਲ ਕਰਨ ਵਾਲਾ ਬਣਿਆ ਖਿਡਾਰੀ
ਨਵੀ ਦਿੱਲੀ,17 ਜਨਵਰੀ (ਵਿਸ਼ਵ ਵਾਰਤਾ) : ਭਾਰਤ ਨੇ ਅੰਡਰ-19 ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਨੂੰ 239 ਦੌੜਾਂ ਦਾ ਟੀਚਾ ਦਿੱਤਾ ਹੈ। ਬੁਲਾਵਾਯੋ ਵਿੱਚ ਚੱਲ ਰਹੇ ਮੈਚ ਵਿੱਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੀਂਹ ਕਾਰਨ ਮੈਚ ਨੂੰ 49-49 ਓਵਰਾਂ ਦਾ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਦੇ 14 ਸਾਲਾ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਆਈਸੀਸੀ ਅੰਡਰ-19 ਪੁਰਸ਼ ਵਿਸ਼ਵ ਕੱਪ 2026 ਦੇ ਪਹਿਲੇ ਹੀ ਮੈਚ ਵਿੱਚ ਇੱਕ ਵੱਡੀ ਉਪਲਬਧੀ ਹਾਸਲ ਕਰ ਲਈ ਹੈ। ਅੰਡਰ-19 ਵਿਸ਼ਵ ਕੱਪ ਵਿੱਚ ਸ਼ਨੀਵਾਰ ਨੂੰ ਬੰਗਲਾਦੇਸ਼ ਵਿਰੁੱਧ ਜੂਨੀਅਰ ਸਟਾਰ ਵੈਭਵ ਸੂਰਿਆਵੰਸ਼ੀ ਆਖਰਕਾਰ ਫਾਰਮ ‘ਚ ਆ ਹੀ ਗਏ।
ਬੁਲਾਵਾਯੋ ਵਿੱਚ ਖੇਡੇ ਜਾ ਰਹੇ ਇਸ ਮੈਚ ਵਿੱਚ, 14 ਸਾਲਾ ਵੈਭਵ ਸੂਰਿਆਵੰਸ਼ੀ ਨੇ ਇੱਕ ਤੂਫਾਨੀ ਅਰਧ ਸੈਂਕੜਾ ਲਗਾਇਆ। ਉਸਨੇ 67 ਗੇਂਦਾਂ ‘ਤੇ 72 ਦੌੜਾਂ ਬਣਾਈਆਂ, ਜਿਸ ਵਿੱਚ 6 ਚੌਕੇ ਅਤੇ 3 ਛੱਕੇ ਸ਼ਾਮਲ ਸਨ। ਇਸ ਨਾਲ, ਵੈਭਵ ਨੇ ਟੂਰਨਾਮੈਂਟ ਦੇ ਲਗਭਗ 37 ਸਾਲਾਂ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਉਪਲਬਧੀ ਹਾਸਲ ਕੀਤੀ।
ਇਸ ਅਰਧ ਸੈਂਕੜੇ ਦੇ ਨਾਲ ਵੈਭਵ ਅੰਡਰ-19 ਵਿਸ਼ਵ ਕੱਪ ਵਿੱਚ ਅਰਧ ਸੈਂਕੜਾ ਬਣਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਬੱਲੇਬਾਜ਼ ਬਣ ਗਿਆ। ਸੂਰਿਆਵੰਸ਼ੀ ਨੇ ਇਹ ਕਾਰਨਾਮਾ ਸਿਰਫ਼ 24 ਸਾਲ ਅਤੇ 296 ਦਿਨਾਂ ਦੀ ਉਮਰ ਵਿੱਚ ਕਰ ਦਿਖਾਇਆ। ਇਸ ਦੇ ਨਾਲ ਉਹ 1988 ਵਿੱਚ ਹੋਏ ਪਹਿਲੇ ਵਿਸ਼ਵ ਕੱਪ ਤੋਂ ਬਾਅਦ 37 ਸਾਲਾਂ ਦੇ ਸਫ਼ਰ ਵਿੱਚ ਇਹ ਉਪਲਬਧੀ ਹਾਸਲ ਕਰਨ ਵਾਲਾ ਪਹਿਲਾ ਬੱਲੇਬਾਜ਼ ਬਣ ਗਿਆ ਹੈ।
ਵੈਭਵ 67 ਗੇਂਦਾਂ ਵਿੱਚ ਛੇ ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ 72 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਪ੍ਰਾਪਤੀ ਦੇ ਨਾਲ ਉਸਨੇ ਅਫਗਾਨਿਸਤਾਨ ਦੇ ਸ਼ਾਹਿਦੁੱਲਾ ਕਮਾਲ ਨੂੰ ਪਿੱਛੇ ਛੱਡ ਦਿੱਤਾ, ਜਿਸਨੇ 2014 ਵਿੱਚ ਦੁਬਈ ਵਿੱਚ ਵੈਸਟਇੰਡੀਜ਼ ਵਿਰੁੱਧ 15 ਸਾਲ ਅਤੇ 19 ਦਿਨ ਦੀ ਉਮਰ ਵਿੱਚ ਅਰਧ ਸੈਂਕੜਾ ਲਗਾਇਆ ਸੀ। ਪਾਕਿਸਤਾਨ ਦੇ ਬੱਲੇਬਾਜ਼ ਬਾਬਰ ਆਜ਼ਮ ਇਸ ਸੂਚੀ ਵਿੱਚ ਤੀਜੇ ਸਥਾਨ ‘ਤੇ ਹਨ ਜਿਸਨੇ 2010 ਵਿੱਚ ਵੈਸਟਇੰਡੀਜ਼ ਵਿਰੁੱਧ ਪਾਮਰਸਟਨ ਨੌਰਥ ਵਿੱਚ 15 ਸਾਲ 92 ਦਿਨਾਂ ਦੀ ਉਮਰ ਵਿੱਚ ਇਹ ਕਾਰਨਾਮਾ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























