Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ?
ਚੰਡੀਗੜ੍ਹ, 29 ਜਨਵਰੀ 2026 (ਵਿਸ਼ਵ ਵਾਰਤਾ) – ਆਉਣ ਵਾਲੇ ਦਿਨਾਂ ‘ਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ (Punjab Weather) ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ ਹੈ। ਇੱਕ ਪੱਛਮੀ ਗੜਬੜੀ ਪਹਾੜਾਂ ਤੱਕ ਪਹੁੰਚ ਗਈ ਹੈ। ਇਸ ਕਾਰਨ, ਮੌਸਮ ਵਿਭਾਗ ਨੇ ਅੱਜ ਰਾਤ (ਮੰਗਲਵਾਰ) ਅਤੇ ਕੱਲ੍ਹ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਵੀਰਵਾਰ ਤੋਂ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ 22 ਅਤੇ 24 ਤਰੀਕ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ। 23 ਤਰੀਕ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਕਿਤੇ-ਕਿਤੇ ਮੀਂਹ ਪੈ ਸਕਦਾ ਹੈ।
ਹਾਲਾਂਕਿ, ਸੂਬੇ ਵਿੱਚ ਅੱਜ ਸਵੇਰੇ ਧੁੰਦ ਨਹੀਂ ਪਈ ਅਤੇ ਮੌਸਮ ਸਾਫ਼ ਹੋ ਗਿਆ ਹੈ ਅਤੇ ਲੋਕਾਂ ਨੂੰ ਸ਼ੀਤ ਲਹਿਰ ਤੋਂ ਰਾਹਤ ਦਿੱਤੀ ਹੈ। ਵੱਧ ਤੋਂ ਵੱਧ ਤਾਪਮਾਨ 1.4 ਡਿਗਰੀ ਸੈਲਸੀਅਸ ਵਧਿਆ ਹੈ, ਜੋ ਹੁਣ ਆਮ ਨਾਲੋਂ 4.8 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ, ਘੱਟੋ-ਘੱਟ ਤਾਪਮਾਨ 2.9 ਤੋਂ 9 ਡਿਗਰੀ ਸੈਲਸੀਅਸ ਤੱਕ ਰਿਹਾ ਹੈ।
ਇਸ ਦੌਰਾਨ, ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਤੋਂ ਪਹਿਲਾਂ, ਅੱਜ ਪੰਜ ਜ਼ਿਲ੍ਹਿਆਂ (Punjab Weather) ਲਈ ਸ਼ੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਚੇਤਾਵਨੀ ਊਨਾ, ਹਮੀਰਪੁਰ, ਬਿਲਾਸਪੁਰ, ਮੰਡੀ ਅਤੇ ਕਾਂਗੜਾ ਜ਼ਿਲ੍ਹਿਆਂ ਲਈ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੇ ਕਾਰਨ ਸਵੇਰੇ, ਸ਼ਾਮ ਅਤੇ ਰਾਤ ਨੂੰ ਭਾਰੀ ਠੰਢ ਪਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























