BJP President ਦਾ ਅਹੁਦਾ ਸਾਂਭਣ ਤੋਂ ਪਹਿਲਾਂ ਨਿਤਿਨ ਨਬੀਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ
ਨਵੀਂ ਦਿੱਲੀ, 20 ਜਨਵਰੀ 2026 (ਵਿਸ਼ਵ ਵਾਰਤਾ) – ਭਾਜਪਾ ਦੇ ਨਿਤਿਨ ਨਬੀਨ (BJP President) ਜਲਦੀ ਹੀ ਪਾਰਟੀ ਦੇ 12ਵੇਂ ਰਾਸ਼ਟਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਆਪਣਾ ਹੁੰਦਾ ਸਾਂਭਣ ਤੋਂ ਪਹਿਲਾਂ ਉਹ ਦਿੱਲੀ ‘ਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ।

ਅੱਜ ਸਵੇਰੇ ਨਵੀਨ ਨੇ ਨਿਤਿਨ ਨਬੀਨ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਤੋਂ ਬਿਨਾਂ ਭਗਵਾਨ ਵਾਲਮੀਕਿ ਮੰਦਰ ਅਤੇ ਝੰਡੇਵਾਲਨ ਮੰਦਰ ਦਾ ਦੌਰਾ ਵੀ ਕੀਤਾ ਅਤੇ ਮੱਥਾ ਟੇਕਿਆ। 45 ਸਾਲਾ ਨਬੀਨ ਪਾਰਟੀ ਦੇ ਸਭ ਤੋਂ ਘੱਟ ਉਮਰ ਦੇ ਰਾਸ਼ਟਰੀ ਪ੍ਰਧਾਨ ਬਣ ਗਏ ਹਨ। ਉਨ੍ਹਾਂ ਤੋਂ ਪਹਿਲਾਂ, ਅਮਿਤ ਸ਼ਾਹ 49 ਸਾਲ ਦੀ ਉਮਰ ਵਿੱਚ ਰਾਸ਼ਟਰੀ ਪ੍ਰਧਾਨ ਚੁਣੇ ਗਏ ਸਨ। ਉਨ੍ਹਾਂ ਦੇ ਅਹੁਦਾ ਸਾਂਭਣ ਮੌਕੇ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਮੌਜੂਦ ਰਹਿਣਗੇ।
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪ੍ਰਕਿਰਿਆ ਭਾਜਪਾ ਹੈੱਡਕੁਆਰਟਰ ਵਿਖੇ ਸੋਮਵਾਰ ਨੂੰ ਹੋਈ ਸੀ। ਨਬੀਨ (BJP President) ਨੂੰ ਬਿਨਾਂ ਵਿਰੋਧ ਚੁਣਿਆ ਗਿਆ ਕਿਉਂਕਿ ਕਿਸੇ ਹੋਰ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ। ਨਿਤਿਨ ਨੂੰ 14 ਦਸੰਬਰ, 2025 ਤੱਕ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਹੁਣ ਉਹ ਰਾਸ਼ਟਰੀ ਪ੍ਰਧਾਨ ਬਣ ਗਏ ਹਨ ਅਤੇ ਅੱਜ ਆਪਣਾ ਅਹੁਦਾ ਸਾਂਭਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























