Punjab: ਅੱਜ ਤੋਂ ਪੰਜਾਬ ਦੇ ਸਕੂਲਾਂ ਦਾ ਮੁੜ ਬਦਲਿਆ ਸਮਾਂ
ਚੰਡੀਗੜ੍ਹ, 22 ਜਨਵਰੀ 2026 – ਅੱਜ 22 ਜਨਵਰੀ ਤੋਂ ਪੰਜਾਬ (Punjab) ਦੇ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਬਦਲ ਗਿਆ ਹੈ। ਅੱਜ ਤੋਂ ਮੁੜ ਸਾਰੇ ਸਕੂਲ ਪੁਰਾਣੇ ਸਮੇਂ ’ਤੇ ਜਾਣੀ ਕਿ 9 ਵਜੇ ਹੀ ਖੁੱਲ੍ਹਿਆ ਕਰਨਗੇ। ਪ੍ਰਾਇਮਰੀ ਸਕੂਲਾਂ ਵਿਚ ਛੁੱਟੀ 3 ਵਜੇ ਹੋਵੇਗੀ, ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਛੁੱਟੀ ਦਾ ਸਮਾਂ 3.20 ਵਜੇ ਹੈ।

ਦਰਅਸਲ, ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੜਾਕੇ ਦੀ ਠੰਡ ਤੇ ਧੁੰਦ ਦੇ ਮੱਦੇਨਜ਼ਰ 21 ਜਨਵਰੀ ਤੱਕ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਗਿਆ ਸੀ। ਸਰਕਾਰ ਵੱਲੋਂ ਠੰਢ ਤੇ ਧੁੰਦ ਨੂੰ ਦੇਖਦੇ ਹੋਏ ਸਿਰਫ 21 ਜਨਵਰੀ ਤੱਕ ਹੀ ਬਦਲਿਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























