
ਚੰਡੀਗੜ, 15 ਮਾਰਚ – ਡੇਰਾ ਸਿਰਸਾ ਮੁੱਖੀ ਰਾਮ ਰਹੀਮ ਨੇ ਛਤਰਪਤੀ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਨੂੰ ਹਾਈਕੋਰਟ ’ਚ ਚੁਣੌਤੀ ਦਿੱਤੀ ਹੈ। ਇਸ ਦੌਰਾਨ ਹਾਈਕੋਰਟ ਨੇ ਉਹਨਾਂ ਦੀ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਜ਼ੁਰਮਾਨਾ ਰਾਸ਼ੀ ’ਤੇ ਰੋਕ ਲਾ ਦਿਤੀ ਹੈ।
ਦੱਸਣਯੋਗ ਹੈ ਕਿ ਡੇਰਾ ਮੁਖੀ ਰਾਮ ਰਹੀਮ ਨੂੰ ਛਤਰਪਤੀ ਕਤਲਕਾਂਡ ਮਾਮਲੇ ’ਚ ਸੀਬੀਆਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।





















