Punjab: ਸਕੂਲਾਂ ਨੂੰ ਫੇਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
– ਡਿਪਟੀ ਕਮਿਸ਼ਨਰ ਨੂੰ ਭੇਜੀ ਗਈ ਈਮੇਲ
– ਪ੍ਰਸ਼ਾਸਨ ਨੇ ਛੁੱਟੀ ਦਾ ਐਲਾਨ ਕੀਤਾ
– ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ
ਗੁਰਦਾਸਪੁਰ, 23 ਜਨਵਰੀ 2026 – ਗੁਰਦਾਸਪੁਰ (Punjab) ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਅੱਤਵਾਦੀ ਸੰਗਠਨ ਵੱਲੋਂ ਈਮੇਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਗੁਰਦਾਸਪੁਰ (Punjab) ਦੇ ਡਿਪਟੀ ਕਮਿਸ਼ਨਰ ਨੂੰ ਧਮਕੀ ਭਰੀ ਈਮੇਲ ਭੇਜੀ ਗਈ ਸੀ। ਈਮੇਲ ਵਿੱਚ ਕਿਹਾ ਗਿਆ ਸੀ ਕਿ ਸਕੂਲਾਂ ਨੂੰ ਦੁਪਹਿਰ 1:15 ਵਜੇ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ ਉਨ੍ਹਾਂ ਵਿੱਚ ਕਲਾਨੌਰ ਰੋਡ ‘ਤੇ ਜੀਆ ਲਾਲ ਮਿੱਤਲ ਡੀਏਵੀ ਸਕੂਲ, ਪਿੰਡ ਡੱਬੂੜੀ ਵਿੱਚ ਜਵਾਹਰ ਨਵੋਦਿਆ ਵਿਦਿਆਲਿਆ, ਬਹਿਰਾਮਪੁਰ ਰੋਡ ‘ਤੇ ਗੁਰਦਾਸਪੁਰ ਪਬਲਿਕ ਸਕੂਲ ਅਤੇ ਮੇਹਰ ਚੰਦ ਰੋਡ ‘ਤੇ ਟ੍ਰਿਨਿਟੀ ਪਬਲਿਕ ਸਕੂਲ ਸ਼ਾਮਲ ਹਨ।
ਇਸ ਧਮਕੀ ਭਰੀ ਈਮੇਲ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਸਕੂਲ ਪ੍ਰਬੰਧਨ ਨੇ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ, ਸਕੂਲਾਂ ਵਿੱਚ ਜਾਂਚ ਮੁਹਿੰਮ ਚਲਾਈ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















