Punjab: ਪੈਂਦੇ ਮੀਂਹ ‘ਚ ਜਲੰਧਰ ਪੁਲਿਸ ਅਤੇ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ
ਜਲੰਧਰ, 23 ਜਨਵਰੀ 2026 (ਵਿਸ਼ਵ ਵਾਰਤਾ) – ਜਲੰਧਰ (Punjab) ਨੇੜੇ ਅਲਾਵਲਪੁਰ ਰੋਡ ‘ਤੇ ਪੁਲਿਸ ਅਤੇ ਬਦਮਾਸ਼ ਵਿਚਕਾਰ ਹੋਏ ਮੁਕਾਬਲੇ ਵਿੱਚ ਇੱਕ ਮੁਲਜ਼ਮ ਜ਼ਖਮੀ ਹੋ ਗਿਆ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਬਦਮਾਸ਼ ਨੂੰ ਹੱਥ ਵਿੱਚ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ 19 ਦਸੰਬਰ ਨੂੰ ਕਿਸ਼ਨ ਗੜ੍ਹ ਚੌਕ ਨੇੜੇ ਬਰਿਸਟਾ ਕੈਫੇ ਨੇੜੇ ਸੇਂਟ ਸੋਲਜਰ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ। ਰਿਪੋਰਟਾਂ ਅਨੁਸਾਰ, ਘਟਨਾ ਵਿੱਚ ਤਿੰਨ ਕਾਰਾਂ ਵਿੱਚ ਸਵਾਰ ਨੌਜਵਾਨਾਂ ਨੇ ਇੱਕ ਪੈਟਰੋਲ ਪੰਪ ਦੇ ਬਾਹਰ ਗੋਲੀਬਾਰੀ ਕੀਤੀ, ਜਿਸ ਵਿੱਚ ਦੋ ਲੋਕ ਜ਼ਖਮੀ ਹੋ ਗਏ ਸਨ।

ਇਸ ਮੈਲੇ ‘ਚ ਲੱਕੀ ਨੂੰ 19 ਦਸੰਬਰ ਨੂੰ ਇੱਕ ਮੁਕਾਬਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ, ਆਦਮਪੁਰ ਦੇ ਡੀਐਸਪੀ ਦੀ ਅਗਵਾਈ ਵਿੱਚ ਟੀਮਾਂ ਤੈਨਾਤ ਕਰਕੇ ਮੁਲਜ਼ਮਾਂ ਦੀ ਭਾਲ ਲਈ ਕੀਤੀ ਜਾ ਰਹੀ ਸੀ। ਇਸ ਸਬੰਧ ਵਿੱਚ, ਮੁੱਖ ਸ਼ੂਟਰ ਲਵਪ੍ਰੀਤ ਉਰਫ਼ ਲਵੀ, ਜੋ ਕਿ ਭੁੱਲਥ ਦਾ ਰਹਿਣ ਵਾਲਾ ਹੈ, ਬਾਰੇ ਗੁਪਤ ਸੂਚਨਾ ਮਿਲੀ ਸੀ ਕਿ ਉਹ ਅਲਵਪੁਰ ਵਿੱਚ ਘੁੰਮ ਰਿਹਾ ਸੀ।
ਅੱਜ ਸਵੇਰੇ 9.15 ਵਜੇ ਪੁਲਿਸ ਸਟੇਸ਼ਨ ਨੇ ਆਪਣੀ ਟੀਮ ਨਾਲ ਜਗਰਾਉਂ (Punjab) ਵਾਲੇ ਪਾਸੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮੁਲਜ਼ਮ ਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਮੁਲਜ਼ਮ ਨੂੰ ਦੋ ਗੋਲੀਆਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਿਆ। ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਲੜਾਈ-ਝਗੜੇ ਦੇ ਤਿੰਨ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮ ਤੋਂ ਇੱਕ ਪਿਸਤੌਲ ਬਰਾਮਦ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















