Punjab ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ; ਅਲਰਟ ਹੋਇਆ ਜਾਰੀ
– ਪੜ੍ਹੋ ਭਲਕੇ ਕਿਹੋ ਜਿਹਾ ਰਹੇਗਾ ਮੌਸਮ
ਚੰਡੀਗੜ੍ਹ, 23 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ – ਚੰਡੀਗੜ੍ਹ ਅੱਜ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੇ ਨਾਲ-ਨਾਲ ਕਈ ਇਲਾਕਿਆਂ ਵਿੱਚ ਗੜੇਮਾਰੀ ਵੀ ਹੋਈ। ਜਲੰਧਰ ਅਤੇ ਫਾਜ਼ਿਲਕਾ ਦੇ ਅਬੋਹਰ ਵਿੱਚ ਮੀਂਹ ਅਤੇ ਗੜ੍ਹੇ ਪਏ ਜਿਸ ਨਾਲ ਠੰਢ ਵਧ ਗਈ। ਭਾਰੀ ਮੀਂਹ ਕਾਰਨ ਲੁਧਿਆਣਾ ਅਤੇ ਮਾਨਸਾ ਵਿੱਚ ਕਈ ਸੜਕਾਂ ‘ਤੇ ਪਾਣੀ ਭਰ ਗਿਆ, ਜਿਸ ਕਾਰਨ ਨੀਵੇਂ ਇਲਾਕਿਆਂ ਦੇ ਵਸਨੀਕਾਂ ਨੂੰ ਪਰੇਸ਼ਾਨੀ ਹੋਈ ਅਤੇ ਆਵਾਜਾਈ ਵੀ ਪ੍ਰਭਾਵਿਤ ਰਹੀ।
ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਲੋਕਾਂ ਨੂੰ ਕੱਲ੍ਹ ਵੀ ਮੀਂਹ ਅਤੇ ਗਰਜ-ਤੂਫ਼ਾਨ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹਰਿਆਣਾ ਅਤੇ ਪੰਜਾਬ ਦੇ ਜ਼ਿਆਦਾਤਰ ਸਥਾਨਾਂ ‘ਤੇ ਭਲਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਤਾਜ਼ਾ ਜਾਣਕਾਰੀ ਮੁਤਾਬਕ ਅਜੇ ਵੀ ਅਗਲੇ 24 ਘੰਟੇ ਅਹਿਮ ਮੰਨੇ ਜਾ ਰਹੇ ਹਨ ਅਤੇ ਅਜੇ ਹੋਰ ਭਾਰੀ ਮੀਂਹ ਪਵੇਗਾ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੱਲ੍ਹ (24 ਜਨਵਰੀ) ਸਵੇਰੇ 8:30 ਵਜੇ ਤੱਕ ਗਰਜ, ਬਿਜਲੀ ਅਤੇ ਗੜੇਮਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਅਤੇ ਮਲੇਰਕੋਟਲਾ ਸ਼ਾਮਲ ਹਨ।
ਮੌਸਮ ਵਿਭਾਗ ਵੱਲੋਂ ਜਾਰੀ ਅਪਡੇਟ ਅਨੁਸਾਰ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਗੁਹਲਾ, ਕੁਰੂਕਸ਼ੇਤਰ ਦੇ ਪਿਹੋਵਾ, ਸ਼ਾਹਾਬਾਦ ਅਤੇ ਅੰਬਾਲਾ ਲਈ ਗਰਜ-ਤੂਫ਼ਾਨ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਈਐਮਡੀ ਦੇ ਅਨੁਸਾਰ, ਸੂਬੇ ਵਿੱਚ 25 ਜਨਵਰੀ ਤੱਕ ਮੀਂਹ ਜਾਰੀ ਰਹਿਣ ਦੀ ਉਮੀਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























