Ind Vs NZ : ਭਾਰਤ ਨੇ ਜਿੱਤਿਆ ਦੂਜਾ T20; ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ
ਨਵੀ ਦਿੱਲੀ, 23 ਜਨਵਰੀ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਰਾਏਪੁਰ ਦੇ ਸ਼ਹੀਦ ਵੀਰ ਨਾਰਾਇਣ ਸਿੰਘ ਸਟੇਡੀਅਮ ਵਿੱਚ ਖੇਡਿਆ ਗਿਆ। ਭਾਰਤ ਨੇ ਸੀਰੀਜ਼ ਵਿੱਚ ਨਿਊਜ਼ੀਲੈਂਡ ‘ਤੇ ਅੱਜ ਲਗਾਤਾਰ ਦੂਜੀ ਜਿੱਤ ਦਰਜ ਕੀਤੀ। ਸ਼ੁੱਕਰਵਾਰ ਨੂੰ ਭਾਰਤ ਨੇ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਕੇ 209 ਦੌੜਾਂ ਦਾ ਟੀਚਾ 15.2 ਓਵਰਾਂ ਵਿੱਚ ਤਿੰਨ ਵਿਕਟਾਂ ‘ਤੇ ਹੀ ਪ੍ਰਾਪਤ ਕਰ ਲਿਆ। ਇਸ ਦੇ ਨਾਲ ਟੀਮ ਇੰਡੀਆ ਨੇ ਪੰਜ ਮੈਚਾਂ ਦੀ ਲੜੀ ਵਿੱਚ 2-0 ਦੀ ਬੜ੍ਹਤ ਬਣਾ ਲਈ ਹੈ। ਹੁਣ ਤੀਜਾ ਮੈਚ 25 ਜਨਵਰੀ ਨੂੰ ਗੁਹਾਟੀ ਵਿੱਚ ਖੇਡਿਆ ਜਾਵੇਗਾ।
ਦੱਸ ਦਈਏ ਕਿ ਅੱਜ ਭਾਰਤੀ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਨਿਊਜ਼ੀਲੈਂਡ ਨੇ ਟੀ-20 ਸੀਰੀਜ਼ ਦੇ ਦੂਜੇ ਮੈਚ ਵਿੱਚ ਭਾਰਤ ਨੂੰ 209 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 208 ਦੌੜਾਂ ਬਣਾਈਆਂ। ਜਿਸ ਵਿੱਚ ਉਨ੍ਹਾਂ ਦੀ ਤਰਫੋਂ, ਕਪਤਾਨ ਮਿਸ਼ੇਲ ਸੈਂਟਨਰ ਨੇ 27 ਗੇਂਦਾਂ ਵਿੱਚ 47 ਦੌੜਾਂ ਦੀ ਨਾਬਾਦ ਪਾਰੀ ਖੇਡੀ, ਇਸ ਤੋਂ ਇਲਾਵਾ, ਰਚਿਨ ਰਵਿੰਦਰ ਨੇ 44 ਦੌੜਾਂ ਬਣਾਈਆਂ।
ਨਿਊਜ਼ੀਲੈਂਡ ਵਿਰੁੱਧ ਦੂਜੇ ਟੀ-20 ਮੈਚ ਵਿੱਚ 209 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤੀ ਟੀਮ ਦੇ ਈਸ਼ਾਨ ਕਿਸ਼ਨ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਤਾਬੜਤੋੜ ਅਰਧ ਸੈਂਕੜੇ ਦੇਖਣ ਨੂੰ ਮਿਲੇ। ਈਸ਼ਾਨ ਨੇ 21 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਈਸ਼ਾਨ ਕਿਸ਼ਨ ਨੇ 32 ਗੇਂਦਾਂ ਵਿੱਚ 76 ਦੌੜਾਂ ਬਣਾਈਆਂ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ 37 ਗੇਂਦਾਂ ‘ਤੇ 82 ਦੌੜਾਂ ਦੀ ਨਾਬਾਦ ਪਾਰੀ ਖੇਡੀ।
ਦੋਵੇ ਟੀਮਾਂ
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਰਿੰਕੂ ਸਿੰਘ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ, ਅਤੇ ਵਰੁਣ ਚੱਕਰਵਰਤੀ।
ਨਿਊਜ਼ੀਲੈਂਡ: ਮਿਸ਼ੇਲ ਸੈਂਟਨਰ (ਕਪਤਾਨ), ਟਿਮ ਸੀਫਰਟ, ਡੇਵੋਨ ਕੌਨਵੇ (ਵਿਕਟਕੀਪਰ), ਰਚਿਨ ਰਵਿੰਦਰ, ਡੈਰਿਲ ਮਿਸ਼ੇਲ, ਗਲੇਨ ਫਿਲਿਪਸ, ਮਾਰਕ ਚੈਪਮੈਨ, ਜੈਕ ਫੋਕਸ, ਮੈਟ ਹੈਨਰੀ, ਈਸ਼ ਸੋਢੀ ਅਤੇ ਜੈਕਬ ਡਫੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















