Punjab : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਢੀਂਡਸਾ ਧੜੇ ਨੂੰ ਵੱਡਾ ਝਟਕਾ!
– ਕਈ ਵੱਡੇ ਆਗੂ ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਿਲ
ਚੰਡੀਗੜ੍ਹ, 24 ਜਨਵਰੀ 2026 (ਵਿਸ਼ਵ ਵਾਰਤਾ) – ਅੱਜ ਸ਼੍ਰੋਮਣੀ ਅਕਾਲੀ ਦਲ (Punjab) ਨੂੰ ਸੰਗਰੂਰ ਵਿੱਚ ਵੱਡਾ ਬਲ ਮਿਲਿਆ ਜਦੋਂ ਜਸਵਿੰਦਰ ਸਿੰਘ ਪ੍ਰਿੰਸ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਅਤੇ ਸਕੱਤਰ, ਪੁਨਰ ਸੁਰਜੀਤ ਦਲ ਨੇ ਆਪਣੇ ਸਾਥੀਆਂ ਸਮੇਤ ਸੁਖਬੀਰ ਸਿੰਘ ਬਾਦਲ ਪ੍ਰਧਾਨ , ਸ਼੍ਰੋਮਣੀ ਅਕਾਲੀ ਦਲ ਦੀ ਹਾਜ਼ਰੀ ਵਿੱਚ ਪਾਰਟੀ ‘ਚ ਸ਼ਮੂਲੀਅਤ ਕੀਤੀ।

ਇਹਨਾਂ ਦੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਮਜਬੂਤੀ ਮਿਲੇਗੀ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹਨਾਂ ਨੂੰ ਪਾਰਟੀ ਅੰਦਰ ਬਣਦਾ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਦੇਵ ਸਿੰਘ ਮਾਨ ਕੋਰ ਕਮੇਟੀ ਮੈਂਬਰ , ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ , ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ , ਬੀਬੀ ਪਰਮਜੀਤ ਕੌਰ ਵਿਰਕ , ਇਕਬਾਲ ਸਿੰਘ ਪੁੰਨੀਆ ਸਮੇਤ ਸੰਗਰੂਰ ਜ਼ਿਲ੍ਹੇ ਦੀ ਲੀਡਰਸ਼ਿਪ ਹਾਜ਼ਰ ਰਹੀ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















