24 ਘੰਟਿਆ ਵਿੱਚ ਇਸ ਸਬੰਧੀ ਜੁਆਬ ਮੰਗਿਆ
ਚੰਡੀਗੜ, 15 ਮਾਰਚ : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਾਰਵਾਈ ਕਰਦਿਆ ਜ਼ਿਲਾ ਚੋਣ ਅਫ਼ਸਰ ਤਰਨਤਾਰਨ ਤੋਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਤਰਨਤਾਰਨ ਜ਼ਿਲ•ਾ ਪ੍ਰਧਾਨ ਅਤੇ ਜ਼ਿਲ•ਾ ਤਰਨਤਾਰਨ ਦੇ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਡੇਹਰਾ ਸਾਹਿਬ ਦੇ ਗੁਰਿੰਦਰ ਸਿੰਘ ਟੋਨੀ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆ ਵਿੱਚ ਇਸ ਸਬੰਧੀ ਜੁਆਬ ਮੰਗਿਆ ਹੈ।
ਜ਼ਿਲ•ਾ ਚੋਣ ਅਫਸਰ ਵੱਲੋਂ ਇਹ ਕਾਰਵਾਈ ਇਕ ਰੈਲੀ ਉਪਰੰਤ ਸ਼ਰਾਬ ਵਰਤਾਉਣ ਸਬੰਧੀ ਖਬਰ ਸਾਹਮਣੇ ਆਉਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
———–
ਵਿਜੀਲੈਂਸ ਬਿਓਰੋ ਪੰਜਾਬ
ਵਿਜੀਲੈਂਸ ਵਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਪਟਵਾਰੀ ਵਿਰੁੱਧ ਮੁਕੱਦਮਾ ਦਰਜ
ਚੰਡੀਗੜ•, 15 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਰਸੂਲਪੁਰ, ਜਿਲਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਰਿਸ਼ਵਤ ਲੈਣ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਸ਼ਿਕਾਇਤਕਰਤਾ ਨਰਿੰਦਰ ਸਿੰਘ ਵਾਸੀ ਪਿੰਡ ਅਲਗੋ ਕੋਠੀ, ਜਿਲਾ ਤਰਨਤਾਰਨ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਓਰੋ ਦੇ ਅੰਮ੍ਰਿਤਸਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦੇ ਰਿਕਾਰਡ ਨੂੰ ਦੁਰਸਤ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਵਲੋ ਟਰੈਪ ਲਗਾਇਆ ਗਿਆ ਜਿਸ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੋਸ਼ੀ ਪਟਵਾਰੀ 30,000 ਰੁਪਏ ਪ੍ਰਾਪਤ ਕਰਨ ਉਪਰੰਤ ਮੌਕੇ ਤੋ ਫਰਾਰ ਹੋ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ‘ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ 'ਚ ਗੁਦਾਮਾਂ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ ਅਨਾਜ ਦੀ ਸਾਂਭ ਸੰਭਾਲ ਕਰਨਾ ਸਾਡਾ ਫ਼ਰਜ਼ – ਡਾ ਪੱਲਵੀ ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ,ਅਹਿਮਦਗੜ੍ਹ ਦੇ ਗੁਦਾਮਾਂ ਦਾ ਲਿਆ ਜਾਇਜ਼ਾ...