Padma Awards 2026: ਪਦਮ ਪੁਰਸਕਾਰਾਂ ਦਾ ਐਲਾਨ
– ਇਨ੍ਹਾਂ ਸਖਸ਼ੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਪੂਰੀ ਸੂਚੀ ਆਈ ਸਾਹਮਣੇ
ਨਵੀ ਦਿੱਲੀ, 25 ਜਨਵਰੀ 2026 (ਵਿਸ਼ਵ ਵਾਰਤਾ): ਭਾਰਤ ਸਰਕਾਰ ਨੇ ਪਦਮ ਪੁਰਸਕਾਰਾਂ ਦਾ ਐਲਾਨ (Padma Awards 2026) ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ।ਦੇਸ਼ ਦੇ ਰਾਸ਼ਟਰਪਤੀ ਦਰੌਪਦੀ ਮੁਰਮੂ ਖੁਦ ਇਨ੍ਹਾਂ ਸਾਰੇ ਲੋਕਾਂ ਨੂੰ ਪੁਰਸਕਾਰ ਪ੍ਰਦਾਨ ਕਰਨਗੇ ਅਤੇ ਰਾਸ਼ਟਰਪਤੀ ਭਵਨ ਵਿਖੇ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਸਾਲ 2026 ਲਈ 131 ਪਦਮ ਪੁਰਸਕਾਰਾਂ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ 5 ਪਦਮ ਵਿਭੂਸ਼ਣ, 13 ਪਦਮ ਭੂਸ਼ਣ ਅਤੇ 113 ਪਦਮ ਸ਼੍ਰੀ ਸ਼ਾਮਲ ਹਨ।
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਨੇਤਾ ਸ਼ਿਬੂ ਸੋਰੇਨ ਅਤੇ ਬਾਲੀਵੁੱਡ ਗਾਇਕਾ ਅਲਕਾ ਯਾਗਨਿਕ ਸਮੇਤ 13 ਸ਼ਖਸੀਅਤਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ। ਕ੍ਰਿਕਟਰ ਰੋਹਿਤ ਸ਼ਰਮਾ, ਪੈਰਾ ਐਥਲੀਟ ਪ੍ਰਵੀਨ ਕੁਮਾਰ, ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਾਕੀ ਖਿਡਾਰੀ ਸਵਿਤਾ ਪੂਨੀਆ ਸਮੇਤ 113 ਸ਼ਖਸੀਅਤਾਂ ਨੂੰ ਪਦਮਸ਼੍ਰੀ ਲਈ ਚੁਣਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















