Punjab : 77ਵੇਂ ਗਣਤੰਤਰ ਦਿਵਸ ਨੂੰ ਲੈ ਕੇ ਤਿਆਰੀਆਂ ਮੁਕੰਮਲ; ਪੰਜਾਬ ਭਰ ‘ਚ ਹੋਣ ਵਾਲੇ ਸਮਾਗਮਾਂ ਦੀ ਸੂਚੀ ਜਾਰੀ
– ਪੜ੍ਹੋ ਕੌਣ ਕਿਥੇ ਲਹਿਰਾਏਗਾ ਝੰਡਾ
ਚੰਡੀਗੜ੍ਹ, 25 ਜਨਵਰੀ 2026 (ਵਿਸ਼ਵ ਵਾਰਤਾ): 77ਵੇਂ ਗਣਤੰਤਰ ਦਿਵਸ ਨੂੰ ਲੈ ਕੇ ਸੂਬੇ (Punjab) ਭਰ ‘ਚ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਭਰ ‘ਚ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਵੀ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਵਿਖੇ ਮੁੱਖ ਮਹਿਮਾਨ ਵਜੋਂ ਸਮਾਰੋਹ ’ਚ ਸ਼ਿਰਕਤ ਕਰਨਗੇ ਅਤੇ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਤਿਰੰਗਾ ਲਹਿਰਾਉਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਹੁਸ਼ਿਆਰਪੁਰ ਵਿਖੇ ਰਾਸ਼ਟਰੀ ਝੰਡਾ ਫਹਿਰਾਉਣਗੇ। ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੀਆਂ ਵੱਖ-ਵੱਖ ਖੇਤਰਾਂ ਵਿੱਚ ਭਲਾਈ ਸਕੀਮਾਂ, ਪ੍ਰਾਪਤੀਆਂ ਅਤੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਸ਼ਾਮਲ ਹੋਣਗੀਆਂ।
ਇਸੇ ਤਰ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ। 26 ਜਨਵਰੀ, 2026 ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਪੂਰਾ ਦਾ ਸ਼ਡਿਊਲ —

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















