• Latest
  • Trending
PUNJAB ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 months ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

23 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

45 minutes ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੜਕ ਸੁਰੱਖਿਆ ਫੋਰਸ ਦਾ ਮਾਡਲ ਲਾਗੂ ਕਰਨ ਲਈ ਹੋਰ ਸੂਬਿਆਂ ਨੇ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

January 25, 2026
in ਖਬਰਾਂ, ਪੰਜਾਬ

ਪ੍ਰਧਾਨ ਮੰਤਰੀ ਨੇ ਵੀ ‘ਮਨ ਕੀ ਬਾਤ’ ਵਿੱਚ ਸੜਕ ਸੁਰੱਖਿਆ ਦਾ ਜ਼ਿਕਰ ਕੀਤਾ, ਐਸ.ਐਸ.ਐਫ. ਦਾ ਗਠਨ ਕਰਕੇ ਪੰਜਾਬ ਨੇ ਦੇਸ਼ ਦਾ ਮਾਰਗਦਰਸ਼ਨ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਤੋਂ ਪਹਿਲਾਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਵਾਲੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ਾਮਲ ਸੀ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਸੂਬੇ ਵਿੱਚ ਹਾਦਸੇ ਦੇ ਪੀੜਤਾਂ ਨੂੰ ਫੌਰੀ ਸਹਾਇਤਾ ਅਤੇ ਹਸਪਤਾਲ ਵਿੱਚ ਢੁਕਵਾਂ ਇਲਾਜ ਮਿਲਦਾ ਜਿਸ ਨਾਲ ਬੇਸ਼ਕੀਮਤੀ ਜ਼ਿੰਦਗੀਆਂ ਬਚ ਜਾਂਦੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਜ਼ਾਨਾ ਤਿੰਨ ਮੌਤਾਂ ਹੋਣ ਨਾਲ ‘ਖੂਨੀ ਸੜਕ’ ਵਜੋਂ ਜਾਣੇ ਜਾਂਦੇ ਸੰਗਰੂਰ-ਪਟਿਆਲਾ ਰੋਡ ਦੀ ਕਾਇਆਕਲਪ ਕੀਤੀ ਗਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਪਿੰਡ ਨੂੰ ਵੱਡੇ ਰੂਟਾਂ ਨਾਲ ਜੋੜਨ ਲਈ ਬਣਾਈ ਜਾ ਰਹੀਆਂ 43000 ਕਿਲੋਮੀਟਰ ਸੜਕਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ ਵਿੱਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਹਾਦਸੇ ਵਾਲੀਆਂ ਥਾਵਾਂ ’ਤੇ ਐਸ.ਐਸ.ਐਫ. ਦਾ ਫੌਰੀ ਪਹੁੰਚਣਾ, ਪੀੜਤਾਂ ਨੂੰ ਮੁਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ’ਚ 48 ਫੀਸਦੀ ਕਮੀ ਆਈ ਹੈ। ਕਿਸੇ ਸਮੇਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਲਈ ਪੰਜਾਬ ਦਾ ਨਾਮ ਦੇਸ਼ ਦੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ੁਮਾਰ ਸੀ ਪਰ ਪੰਜਾਬ ਵਿੱਚ ਇਹ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ ਅਤੇ ਪੀੜਤਾਂ ਨੂੰ ਫੌਰੀ ਹਸਪਤਾਲ ਪਹੁੰਚਾਉਣ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਬਚ ਰਹੀਆਂ ਹਨ।
ਇਸ ਵਿਆਪਕ ਸੁਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਖੂਨੀ ਸੜਕ (ਕਿੱਲਰ ਰੋਡ) ਵਜੋਂ ਜਾਣੇ ਜਾਂਦੇ ਸੰਗਰੂਰ-ਪਟਿਆਲਾ ਰੋਡ ਵਰਗੀਆਂ ਹਾਦਸੇ ਦੇ ਖਤਰੇ ਵਾਲੀਆਂ ਥਾਵਾਂ ਨੂੰ ਜ਼ੋਖਮ ਦੀ ਸਥਿਤੀ ਤੋਂ ਬਾਹਰ ਕੱਢਣ ਵਿੱਚ ਵੱਡੀ ਭੂਮਿਕਾ ਨਿਭਾਈ। ਸੂਬਾ ਭਰ ਵਿੱਚ 43000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੋਰ ਸੂਬਿਆਂ ਨੇ ਇਸ ਮਾਡਲ ਪ੍ਰਤੀ ਦਿਲਚਸਪੀ ਜ਼ਾਹਰ ਕੀਤੀ ਹੈ ਅਤੇ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨੇ ਵੀ ‘ਮਨ ਕੀ ਬਾਤ’ ਵਿੱਚ ਦੇਸ਼ ਲਈ ਸੜਕ ਸੁਰੱਖਿਆ ਦਾ ਜ਼ਿਕਰ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ’ਚ 48 ਫੀਸਦੀ ਕਮੀ ਆਈ ਹੈ ਜਿਸ ਕਰਕੇ ਇਸ ਮਾਡਲ ਪ੍ਰਤੀ ਹੋਰ ਸੂਬਿਆਂ ਨੇ ਦਿਲਚਸਪੀ ਦਿਖਾਈ ਹੈ।” ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸੂਬਿਆਂ ਨੇ ਆਪੋ-ਆਪਣੇ ਸੂਬੇ ਵਿੱਚ ਜਨਤਕ ਸੁਰੱਖਿਆ ਵਾਲੇ ਇਸ ਨਿਵੇਕਲੇ ਉਪਰਾਲੇ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਨਾਲ ਸੰਪਰਕ ਕਾਇਮ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਵਿੱਚ ਸੜਕ ਸੁਰੱਖਿਆ ਬਾਰੇ ਗੱਲ ਕੀਤੀ, ਪਰ ਪੰਜਾਬ ਸੜਕ ਸੁਰਖਿਆ ਫੋਰਸ ਗਠਿਤ ਕਰ ਕੇ ਸਮੁੱਚੇ ਦੇਸ਼ ਲਈ ਚਾਨਣ ਮੁਨਾਰਾ ਬਣਿਆ।
ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਸ.ਐਫ. ਦੇ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ 1,597 ਕਰਮਚਾਰੀ ਐਸ.ਐਸ.ਐਫ. ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਨਵੀਨਤਮ ਤੇ ਪੂਰੀ ਤਰ੍ਹਾਂ ਲੈਸ 144 ਵਾਹਨ ਪ੍ਰਦਾਨ ਕੀਤੇ ਗਏ ਹਨ। ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ ਇਸ ਫੋਰਸ ਦੇ ਗਠਿਤ ਹੋਣ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 48 ਫ਼ੀਸਦ ਕਮੀ ਆਈ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਦੀਆਂ ਕੀਮਤੀ ਚੀਜ਼ਾਂ ਅਤੇ ਪੈਸੇ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਹੈ।
ਉਨ੍ਹਾਂ ਕਿਹਾ ਕਿ ਇਹ ਫੋਰਸ 4,200 ਕਿਲੋਮੀਟਰ ਲੰਬੇ ਹਾਈਵੇਅ ‘ਤੇ ਤਾਇਨਾਤ ਕੀਤੀ ਗਈ ਹੈ ਜਿੱਥੇ ਟ੍ਰੈਫਿਕ ਹਾਦਸਿਆਂ ਦੀ ਸੰਭਾਵਨਾ ਵੱਧ ਹੁੰਦੀ ਹੈ। ਆਪਣੇ ਨਿਰਧਾਰਤ ਖੇਤਰਾਂ ਵਿੱਚ ਗਸ਼ਤ ਕਰਨ ਤੋਂ ਇਲਾਵਾ, ਐਸ.ਐਸ.ਐਫ. ਟ੍ਰੈਫਿਕ ਉਲੰਘਣਾਵਾਂ ਵਿਰੁੱਧ ਮਜ਼ਬੂਤ ਰੋਕਥਾਮ ਵਜੋਂ ਵੀ ਕੰਮ ਕਰਦਾ ਹੈ। ਪਿਛਲੀਆਂ ਕਿਸੇ ਵੀ ਸਰਕਾਰਾਂ ਨੇ ਅਜਿਹੇ ਗੰਭੀਰ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਪਹਿਲਾਂ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਚੋਟੀ ਦੇ ਤਿੰਨ ਰਾਜਾਂ ਵਿੱਚ ਸ਼ਾਮਲ ਸੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੁਣ ਹਾਦਸੇ ਦੇ ਪੀੜਤਾਂ ਨੂੰ ਹਸਪਤਾਲਾਂ ਵਿੱਚ ਤੁਰੰਤ ਮੁੱਢਲੀ ਸਹਾਇਤਾ ਅਤੇ ਸਹੀ ਇਲਾਜ ਮਿਲ ਰਿਹਾ ਹੈ। ‘ਕਾਤਲ ਸੜਕ’ ਵਜੋਂ ਜਾਣੀ ਜਾਂਦੀ ਸੰਗਰੂਰ-ਪਟਿਆਲਾ ਸੜਕ, ਜਿੱਥੇ ਔਸਤਨ ਰੋਜ਼ਾਨਾ ਤਿੰਨ ਮੌਤਾਂ ਹੁੰਦੀਆਂ ਸਨ, ਹੁਣ ਇੱਕ ਸੁਰੱਖਿਅਤ ਸੜਕ ਵਿੱਚ ਤਬਦੀਲ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਨੂੰ ਮੁੱਖ ਕੌਮੀ ਮਾਰਗਾਂ ਨਾਲ ਜੋੜਨ ਲਈ ਪੰਜਾਬ ਭਰ ਵਿੱਚ 43,000 ਕਿਲੋਮੀਟਰ ਉੱਚ-ਗੁਣਵੱਤਾ ਵਾਲੀਆਂ ਸੜਕਾਂ ਦਾ ਨਿਰਮਾਣ ਕਰ ਰਹੀ ਹੈ।
—–

Tags: BREAKING NEWSBreaking news in PunjabiLatest Punjab newsPUNJABPUNJAB CMPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 