WPL 2026 : ਮੁੰਬਈ ਇੰਡੀਅਨਜ਼ ਦੀ ਸ਼ਾਨਦਾਰ ਜਿੱਤ ; RCB ਨੂੰ 15 ਦੌੜਾਂ ਨਾਲ ਹਰਾਇਆ
ਨੈਟ ਸਾਈਵਰ-ਬਰੰਟ ਨੇ ਜੜਿਆ ਸੈਂਕੜਾ

ਚੰਡੀਗੜ੍ਹ, 26ਜਨਵਰੀ(ਵਿਸ਼ਵ ਵਾਰਤਾ) WPL 2026 : ਮਹਿਲਾ ਪ੍ਰੀਮੀਅਰ ਲੀਗ 2026 ਸੀਜ਼ਨ 4 ਦਾ 16ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਵਡੋਦਰਾ ਦੇ BCA ਸਟੇਡੀਅਮ ਵਿੱਚ ਖੇਡਿਆ ਗਿਆ। ਜਿੱਥੇ ਮੁੰਬਈ ਇੰਡੀਅਨਜ਼ ਨੇ RCB ਨੂੰ 15 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ।

ਦੱਸ ਦਈਏ ਕਿ ਅੱਜ ਹੋਏ ਮੁਕਾਬਲੇ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਨੇ 4 ਵਿਕਟਾਂ ਦੇ ਨੁਕਸਾਨ ‘ਤੇ 199 ਦੌੜਾਂ ਬਣਾਈਆਂ। ਟੀਮ ਲਈ ਨੈਟ ਸਾਈਵਰ-ਬਰੰਟ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 57 ਗੇਂਦਾਂ ਵਿੱਚ ਸੈਂਕੜਾ ਲਗਾਇਆ।

ਇਸ ਤੋਂ ਬਾਅਦ 200 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਰਾਇਲ ਚੈਲੇਂਜਰਜ਼ ਬੰਗਲੌਰ ਦੀ ਟੀਮ 184 ਦੌੜਾਂ ਹੀ ਬਣਾ ਸਕੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























