Big News: ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫਤਾਰ, ਪੜ੍ਹੋ ਕੀ ਹੈ ਮਾਮਲਾ
ਅੰਮ੍ਰਿਤਸਰ, 27 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ ਪੁਲਿਸ (Big News) ਵੱਲੀਂ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਸ੍ਹਾਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਦੀ ਪੁਲਿਸ ਨੇ ਉਨ੍ਹਾਂ ਨੂੰ ਦੋ ਸਾਲ ਪੁਰਾਣੇ ਇੱਕ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ।
ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ‘ਤੇ ਕਾਰਵਾਈ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਨਾਲ ਸਬੰਧਤ ਮਾਮਲੇ ‘ਤੇ ਹੋਈ ਹੈ। ਇਸ ਮਾਮਲੇ ਵਿੱਚ 2024 ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਕੇਸ ਦਰਜ ਕੀਤਾ ਗਿਆ ਸੀ। ਜਿਸ ‘ਚ ਦੋਵਾਂ ਦੀ ਹੁਣ ਗ੍ਰਿਫਤਾਰੀ ਹੋਈ ਹੈ। ਉਨ੍ਹਾਂ ਵਿਰੁੱਧ ਭਾਰਤੀ ਦੰਡਾਵਲੀ (ਬੀਐਨਐਸ) ਦੀ ਧਾਰਾ 308(4), 351(1), ਅਤੇ 351(3) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਪ੍ਰੀਤਪਾਲ ਕੌਰ ਵਜੋਂ ਕੀਤੀ ਹੈ, ਜੋ ਕਿ ਆਦੇਸ਼ ਨਗਰ, ਗਲੀ ਨੰਬਰ 1, ਸੈਕਟਰ ਨੰਬਰ 1, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਹਨ।

ਸ਼ਿਕਾਇਤਕਰਤਾ ਦਾ ਨਾਂਅ ਸਤਨਾਮ ਸਿੰਘ ਹੈ ਅਤੇ ਉਸ ਨੇ ਪੁਲਿਸ ਕੋਲ ਇਸ ਸੰਬੰਧੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਉਹ ਪਿਛਲੇ 33 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। 27 ਨਵੰਬਰ, 2024 ਨੂੰ, ਉਹ ਸਵੇਰੇ ਆਪਣੇ ਸਕੂਲ ਵਿੱਚ ਡਿਊਟੀ ‘ਤੇ ਸੀ। ਸਵੇਰੇ 10:30 ਵਜੇ ਤੋਂ 11:00 ਵਜੇ ਦੇ ਵਿਚਕਾਰ, ਉਸਨੂੰ ਇੱਕ ਵਿਦੇਸ਼ੀ ਨੰਬਰ ਤੋਂ ਇੱਕ ਵਟਸਐਪ ਕਾਲ ਆਈ। ਜਦੋਂ ਉਸਨੇ ਫ਼ੋਨ ਦਾ ਜਵਾਬ ਦਿੱਤਾ, ਤਾਂ ਦੂਜੇ ਪਾਸੇ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਬੰਬੀਹਾ ਗੈਂਗ ਦਾ ਮੈਂਬਰ ਦੱਸਿਆ। ਉਸਨੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਫ਼ੋਨ ਕਰਨ ਵਾਲੇ ਨੇ ਉਸਨੂੰ ਧਮਕੀ ਦਿੱਤੀ ਕਿ ਉਹ ਕਾਲ ਨੂੰ ਹਲਕੇ ਵਿੱਚ ਨਾ ਲਵੇ। ਉਸਨੇ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਾਰ ਦੇਵੇਗਾ। ਉਸਨੇ ਸ਼ਿਕਾਇਤਕਰਤਾ ਦੇ ਪਰਿਵਾਰ ਅਤੇ ਘਰ ਬਾਰੇ ਪੂਰੀ ਜਾਣਕਾਰੀ (Big News) ਹੋਣ ਦਾ ਦਾਅਵਾ ਵੀ ਕੀਤਾ। ਦੋਸ਼ੀ ਵੱਲੋਂ ਕਾਲਾਂ ਦੀ ਇਹ ਲੜੀ ਇੱਕ ਵਾਰ ਨਹੀਂ, ਸਗੋਂ ਉਸ ਦਿਨ ਕਈ ਵਾਰ ਆਈ, ਜਿਸ ਨਾਲ ਉਹ ਬਹੁਤ ਡਰ ਗਿਆ। ਜਿਸ ਤੋਂ ਬਾਅਦ ਉਹ ਸਦਰ ਪੁਲਿਸ ਸਟੇਸ਼ਨ ਗਿਆ ਅਤੇ ਪੁਲਿਸ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਮੁਕਤਸਰ ਸਾਹਿਬ ਪੁਲਿਸ ਦੇ ਅਨੁਸਾਰ, ਜਿਸ ਸਮੇਂ ਇਸ ਮਾਮਲੇ ਵਿੱਚ ਐਫਆਈਆਰ (Big News) ਦਰਜ ਕੀਤੀ ਗਈ ਸੀ, ਉਸ ਸਮੇਂ ਬੰਬੀਹਾ ਗੈਂਗ ਅਤੇ ਗੋਲਡੀ ਬਰਾੜ ਇਕੱਠੇ ਕੰਮ ਕਰ ਰਹੇ ਸਨ। ਪੁਲਿਸ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗੋਲਡੀ ਦੇ ਪਰਿਵਾਰ ਕੋਲ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਸੀ ਅਤੇ ਉਹ ਕਥਿਤ ਤੌਰ ‘ਤੇ ਫਿਰੌਤੀ ਦੇ ਪੈਸੇ ‘ਤੇ ਗੁਜ਼ਾਰਾ ਕਰ ਰਹੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















