Canada ‘ਚ ਪੰਜਾਬੀ ਗਾਇਕ ਦੇ ਘਰ ‘ਤੇ ਹੋਈ ਫਾਇਰਿੰਗ
ਚੰਡੀਗੜ੍ਹ, 27 ਜਨਵਰੀ 2026 – ਕੈਨੇਡਾ (Canada) ਵਿੱਚ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਫਾਇਰਿੰਗ ਹੋਣ ਤੋਂ ਪਹਿਲਾਂ ਪੰਜਾਬੀ ਗਾਇਕ ਵੀਰ ਦਵਿੰਦਰ ਨੂੰ ਧਮਕੀ ਭਰੀ ਕਾਲ ਆਈ ਸੀ ਅਤੇ ਉਸ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ, ਫਿਰੌਤੀ ਨਾ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਸੀ। ਗਾਇਕ ਵੀਰ ਦਵਿੰਦਰ 5 ਡਾਲਰ (ਲਗਭਗ 4 ਕਰੋੜ ਰੁਪਏ) ਦੀ ਫਿਰੌਤੀ ਮੰਗੀ ਸੀ। ਉਨ੍ਹਾਂ ਨੇ ਪੈਸੇ ਨਾ ਮਿਲਣ ‘ਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਅੰਡਾ ਬਟਾਲਾ ਵਜੋਂ ਦੱਸੀ। ਇਹ ਘਟਨਾ ਕੈਲਗਰੀ ਦੇ ਹੇ-ਰੈੱਡਸਟੋਨ ਕਾਮਨ ਖੇਤਰ ਵਿੱਚ ਵਾਪਰੀ।

ਰਿਪੋਰਟਾਂ ਅਨੁਸਾਰ 6 ਜਨਵਰੀ ਨੂੰ, ਉਸਨੂੰ ਇੱਕ ਅਣਪਛਾਤੇ ਵਿਅਕਤੀ ਦਾ ਫੋਨ ਆਇਆ। ਫ਼ੋਨ ਕਰਨ ਵਾਲੇ ਨੇ ਆਪਣੀ ਪਛਾਣ ‘ਅੰਡਾ ਬਟਾਲਾ’ ਵਜੋਂ ਦੱਸੀ ਸੀ। ਉਨ੍ਹੀ ਦਿਨਾਂ ਬਾਅਦ, 26 ਜਨਵਰੀ ਨੂੰ, ਹਮਲਾਵਰਾਂ ਨੇ ਉਸਦੇ ਘਰ ‘ਤੇ ਹਮਲਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਖੁਸ਼ਕਿਸਮਤੀ ਨਾਲ ਘਰ ਕੋਈ ਨਹੀਂ ਸੀ। ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























