Punjab : ਦੋ ਗੱਡੀਆਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, ਭਿਆਨਕ ਹਾਦਸੇ ‘ਚ 3 ਦੀ ਮੌਤ
ਚੰਡੀਗੜ੍ਹ, 27 ਜਨਵਰੀ 2026 (ਵਿਸ਼ਵ ਵਾਰਤਾ): ਮਾਨਸਾ ਜ਼ਿਲ੍ਹੇ ਵਿੱਚ ਦੋ ਸਵਿਫਟ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਹਰਿਆਣਾ ਦੇ ਇੱਕ ਜੋੜੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇੱਕ ਨੌਜਵਾਨ ਜ਼ਖਮੀ ਹੋ ਗਿਆ। ਇਸ ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ। ਮ੍ਰਿਤਕ ਜੋੜੇ ਦੀ ਪਛਾਣ ਉਪਕਾਰ ਸਿੰਘ ਅਤੇ ਉਸਦੀ ਪਤਨੀ ਸੁਪਿੰਦਰ ਕੌਰ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਦੇ ਰਤੀਆ ਦੇ ਲਥੇਰਾ ਪਿੰਡ ਦੇ ਰਹਿਣ ਵਾਲੇ ਹਨ। ਉਹ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਮਾਨਸਾ ਗਏ ਸਨ।
ਮਿਲੀ ਜਾਣਕਾਰੀ ਇਹ ਹਾਦਸਾ ਖਿਆਲਾ ਕਲਾਂ ਪਿੰਡ ਨੇੜੇ ਵਾਪਰਿਆ। ਉਪਕਾਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸੁਪਿੰਦਰ ਕੌਰ ਅੱਜ ਸਵੇਰੇ ਫਤਿਹਾਬਾਦ, ਹਰਿਆਣਾ ਤੋਂ ਮਾਨਸਾ ਲਈ ਰਵਾਨਾ ਹੋਏ ਸਨ। ਜਿਵੇਂ ਹੀ ਉਹ ਖਿਆਲਾ ਪਿੰਡ ਦੇ ਨੇੜੇ ਪਹੁੰਚੇ, ਉਨ੍ਹਾਂ ਦੀ ਸਵਿਫਟ ਕਾਰ ਤੇਜ਼ ਰਫ਼ਤਾਰ ਨਾਲ ਸਾਹਮਣੇ ਤੋਂ ਆ ਰਹੀ ਇੱਕ ਹੋਰ ਸਵਿਫਟ ਕਾਰ ਨਾਲ ਟਕਰਾ ਗਈ। ਇਸ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਇੱਕ ਵਾਹਨ ਦੂਜੇ ‘ਤੇ ਪਲਟ ਗਏ।
ਆਸ ਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਮਾਨਸਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਤਿੰਨਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਹਰਿਆਣਾ ਦੇ ਮ੍ਰਿਤਕ ਜੋੜੇ ਦੇ ਦੋ ਬੱਚੇ ਹਨਜੋ ਕਿ ਵਿਦੇਸ਼ ਵਿੱਚ ਪੜ੍ਹ ਰਹੇ ਹਨ। ਉਨ੍ਹਾਂ ਨੂੰ ਮਾਪਿਆਂ ਦੀ ਮੌਤ ਦੀ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















