Mohali ‘ਚ ਦਿਨ-ਦਿਹਾੜੇ ਵੱਡੀ ਵਾਰਦਾਤ! SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ
– ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ
ਚੰਡੀਗੜ੍ਹ, 28 ਜਨਵਰੀ 2026 (ਵਿਸ਼ਵ ਵਾਰਤਾ) – ਮੋਹਾਲੀ ਦੇ SSP ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਵੱਡੀ ਘਟਨਾ ਵਾਪਰੀ। ਹਮਲਾਵਰਾਂ ਨੇ ਇੱਕ ਨੌਜਵਾਨ ‘ਤੇ ਤਾਬੜਤੋੜ ਫਾਇਰਿੰਗ ਕਰਕੇ ਉਸਦਾ ਕਤਲ ਕਰ ਦਿੱਤਾ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਨੌਜਵਾਨ ‘ਤੇ ਕਰੀਬ 11 ਰਾਊਂਡ ਫਾਇਰ ਕੀਤੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਅਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਮੁਢਲੀ ਜਾਣਕਾਰੀ ਅਨੁਸਾਰ, SSP ਦਫ਼ਤਰ ਦੇ ਗੇਟ ਦੇ ਬਾਹਰ ਹੀ ਉੱਤਰਾਖੰਡ ਦੇ ਰੁੜਕੀ ਦਾ ਰਹਿਣ ਵਾਲਾ ਗੁਰਪ੍ਰੀਤ ਆਪਣੀ ਪਤਨੀ ਨਾਲ ਕਿਸੇ ਕੰਮ ਲਈ ਜਾ ਰਿਹਾ ਸੀ, ਜਦੋਂ ਉਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਗੁਰਪ੍ਰੀਤ ਨੂੰ ਤਿੰਨ ਗੋਲੀਆਂ ਲੱਗੀਆਂ। ਪੁਲਿਸ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ SSP ਦਫ਼ਤਰ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਹਨ। ਕੁਝ ਸਮੇਂ ਲਈ ਆਮ ਲੋਕਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕੀਤੀ ਗਈ ਹੈ। ਘਟਨਾ ਦੇ ਕਾਰਨਾਂ ਅਤੇ ਮੁਲਜ਼ਮਾਂ ਦੀ ਪਛਾਣ ਨੂੰ ਲੈ ਕੇ ਜਾਂਚ ਜਾਰੀ ਹੈ। ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























