Punjab ਐਸ.ਸੀ ਕਮਿਸ਼ਨ ਵੱਲੋਂ ਨੰਗਲ ਦੇ ਐਸ.ਡੀ.ਐਮ ਤਲਬ
ਚੰਡੀਗੜ੍ਹ, 28 ਜਨਵਰੀ (ਵਿਸ਼ਵ ਵਾਰਤਾ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਕ ਮਾਮਲੇ ਵਿੱਚ ਕਾਰਵਾਈ ਕਰਦਿਆਂ ਰੋਪੜ ਜ਼ਿਲ੍ਹੇ ਦੇ ਨੰਗਲ ਸਬ ਡਵੀਜ਼ਨ ਦੇ ਐਸ.ਡੀ.ਐਮ. ਸਚਿਨ ਪਾਠਕ ਨੂੰ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਗੁਰੂ ਰਵਿਦਾਸ ਸਾਧੂ ਸੰਪਰਦਾ ਸੁਸਾਇਟੀ ਦੇ ਜਨਰਲ ਸਕੱਤਰ ਸੰਤ ਇੰਦਰ ਦਾਸ ਵਾਸੀ ਪਿੰਡ ਚੂਹੜਵਾਲੀ ਜਿਲ੍ਹਾ ਜਲੰਧਰ ਵੱਲੋਂ ਦਾਇਰ ਇਕ ਸ਼ਿਕਾਇਤ ਸਬੰਧੀ ਕਮਿਸ਼ਨ ਵੱਲੋਂ ਸੁਣਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਸੰਬਿਧਤ ਤਹਿਸੀਲਦਾਰ ਦੇ ਗੈਰਹਾਜ਼ਰ ਰਹੇ। ਜਿਸ ਵਿੱਚ ਕਮਿਸ਼ਨ ਵੱਲੋਂ ਮਿਤੀ 03-02-2026 ਨੂੰ ਸ੍ਰੀ ਸਚਿਨ ਪਾਠਕ ਐਸ.ਡੀ.ਐਮ. ਨੰਗਲ ਨੂੰ ਤਲਬ ਕੀਤਾ ਗਿਆ ਹੈ, ਅਤੇ ਤਹਿਸੀਲਦਾਰ ਦੀ ਗੈਰ ਹਾਜ਼ਰੀ ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















