• Latest
  • Trending
PUNJAB: ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

PUNJAB: ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

10 months ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

51 seconds ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

20 minutes ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

49 minutes ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

2 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

2 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

2 hours ago
Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

Punjab: 20 IAS ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਬਦਲੇ DC, ਦੇਖੋ ਸੂਚੀ

3 hours ago
Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 November 2026 | Ang 680 I ਅੱਜ ਦਾ ਹੁਕਮਨਾਮਾ

4 hours ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

10 hours ago
Hindi News
English News
Wednesday, November 11, 2026
No Result
View All Result
23 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

January 29, 2026
in ਖਬਰਾਂ, ਪੰਜਾਬ
PUNJAB: ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

PUNJAB: ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

ਐਸ.ਏ.ਐਸ. ਨਗਰ ਦੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ ‘ਤੇ ਅਪਗ੍ਰੇਡ ਕੀਤਾ ਜਾਵੇਗਾ: ਹਰਦੀਪ ਸਿੰਘ ਮੁੰਡੀਆਂ

ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ ਉੱਚ-ਗੁਣਵੱਤਾ ਵਾਲੀਆਂ ਸੜਕਾਂ ਅਤੇ 10 ਸਾਲਾਂ ਲਈ ਇਨ੍ਹਾਂ ਦੀ ਸਾਂਭ-ਸੰਭਾਲ ਨੂੰ ਬਣਾਏਗਾ ਯਕੀਨੀ

ਮੋਹਾਲੀ ਵਿੱਚ ਸੜਕਾਂ ਦੀ ਮੁਰੰਮਤ ਫ਼ਰਵਰੀ ਵਿੱਚ ਸ਼ੁਰੂ ਹੋਵੇਗੀ ਅਤੇ ਅਕਤੂਬਰ ਵਿੱਚ ਮੁਕੰਮਲ ਹੋਵੇਗੀ

ਕਰੀਬ 700 ਕਰੋੜ ਰੁਪਏ ਦੇ ਪ੍ਰਾਜੈਕਟ ਤਹਿਤ 80 ਕਿਲੋਮੀਟਰ ਸੜਕੀ ਨੈੱਟਵਰਕ ਨੂੰ ਕੀਤਾ ਜਾਵੇਗਾ ਕਵਰ

ਚੰਡੀਗੜ੍ਹ, 29 ਜਨਵਰੀ (ਵਿਸ਼ਵ ਵਾਰਤਾ);- ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਬਿਹਤਰ ਸੜਕੀ ਸੰਪਰਕ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਮੁੱਖ ਰਾਜ ਮਾਰਗਾਂ ਅਤੇ ਪੇਂਡੂ ਸੜਕਾਂ ਨੂੰ ਪਹਿਲਾਂ ਹੀ ਤਰਜੀਹੀ ਤੌਰ ‘ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰੀ ਕੇਂਦਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਸੜਕਾਂ ਦੇ ਵਿਆਪਕ ਅਪਗ੍ਰੇਡੇਸ਼ਨ ਦੇ ਕੰਮ ਸ਼ੁਰੂ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਨੂੰ ਵਿਸ਼ਵ ਪੱਧਰੀ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਬਦਲਣ ਲਈ ਵਿਆਪਕ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸ਼ਹਿਰ ਦੇ ਮਾਸਟਰ ਪਲਾਨ ਮੁਤਾਬਕ ਸ਼ਹਿਰ ਦੇ ਮੁੱਖ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਇੱਕ ਸਮਰਪਿਤ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਤਿਆਰ ਕੀਤਾ ਗਿਆ ਹੈ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ ‘ਤੇ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਸਣੇ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਅਤੇ ਸੈਲਾਨੀਆਂ ਲਈ ਸੁਰੱਖਿਅਤ ਅਤੇ ਆਰਾਮਦਾਇਕ ਆਵਾਜਾਈ ਸਹੂਲਤਾਂ ਯਕੀਨੀ ਬਣਾਉਣ ਲਈ ਖਸਤਾ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੜਕਾਂ ਅਤੇ ਮਹੱਤਵਪੂਰਨ ਜੰਕਸ਼ਨਾਂ ਦੇ ਸੁੰਦਰੀਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸੁੰਦਰੀਕਰਨ ਦੇ ਕੰਮਾਂ ਵਿੱਚ ਲੈਂਡਸਕੇਪਿੰਗ, ਆਧੁਨਿਕ ਰੌਸ਼ਨੀ ਪ੍ਰਣਾਲੀਆਂ ਦੀ ਸਥਾਪਨਾ ਅਤੇ ਹਰਿਆਵਲ ਵਿੱਚ ਵਾਧਾ ਕਰਨਾ ਸ਼ਾਮਲ ਹੋਵੇਗਾ, ਜਿਸ ਦਾ ਉਦੇਸ਼ ਸ਼ਹਿਰ ਦੀ ਸਮੁੱਚੀ ਸੁੰਦਰਤਾ ਅਤੇ ਵਾਤਾਵਰਣ ਦੀ ਗੁਣਵੱਤਾ ਨੂੰ ਬਿਹਤਰ ਬਣਾਉਣਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਅਧੀਨ ਸਾਰੇ ਵਿਕਾਸ ਕਾਰਜ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੀ ਤਰਜ਼ ‘ਤੇ ਅਤੇ ਹਾਈਬ੍ਰਿਡ ਐਨੂਇਟੀ ਮੋਡ (ਐਚ.ਏ.ਐਮ.) ਰਾਹੀਂ ਲਾਗੂ ਕੀਤੇ ਜਾਣਗੇ। ਇਸ ਮਾਡਲ ਤਹਿਤ ਜਿਸ ਠੇਕੇਦਾਰ ਨੂੰ ਪ੍ਰਾਜੈਕਟ ਸੌਂਪਿਆ ਜਾਵੇਗਾ, ਉਹ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰਨ ਦੇ ਨਾਲ-ਨਾਲ 10 ਸਾਲਾਂ ਦੀ ਮਿਆਦ ਲਈ ਸੜਕਾਂ ਦੀ ਸਾਂਭ-ਸੰਭਾਲ ਲਈ ਵੀ ਜ਼ਿੰਮੇਵਾਰ ਹੋਵੇਗਾ।

ਇਨ੍ਹਾਂ ਪ੍ਰਾਜੈਕਟਾਂ ਦੀ ਵਿੱਤੀ ਪ੍ਰਣਾਲੀ ਬਾਰੇ ਦੱਸਦਿਆ ਕੈਬਨਿਟ ਮੰਤਰੀ ਨੇ ਕਿਹਾ ਕਿ ਭੁਗਤਾਨ 40:60 ਫਾਰਮੂਲੇ ਅਨੁਸਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਦੀ ਲਾਗਤ ਦਾ 40 ਫ਼ੀਸਦ ਸਰਕਾਰ ਵੱਲੋਂ ਉਸਾਰੀ ਦੇ ਪੜਾਅ ਦੌਰਾਨ ਅਦਾ ਕੀਤਾ ਜਾਵੇਗਾ, ਜਦੋਂ ਕਿ ਬਾਕੀ 60 ਫ਼ੀਸਦੀ ਠੇਕੇਦਾਰ ਵੱਲੋਂ ਖਰਚ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ 10 ਸਾਲਾਂ ਦੀ ਮਿਆਦ ਵਿੱਚ ਠੇਕੇਦਾਰ ਨੂੰ ਸਾਲਾਨਾ ਭੁਗਤਾਨਾਂ ਰਾਹੀਂ ਬਾਕੀ ਰਕਮ ਅਦਾ ਕੀਤੀ ਜਾਵੇਗੀ। ਇਸ ਵਿਧੀ ਰਾਹੀਂ ਠੇਕੇਦਾਰ ਦੀ ਜਵਾਬਦੇਹੀ ਵਧੇਗੀ ਅਤੇ ਉੱਚ-ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇਗਾ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਫਰਵਰੀ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ ਅਤੇ ਇਸੇ ਸਾਲ ਅਕਤੂਬਰ ਤੱਕ ਪੂਰਾ ਹੋਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਇੱਕ ਸਪੱਸ਼ਟ ਸਮਾਂ-ਸੀਮਾ ਦੇ ਨਾਲ ਬਣਾਈ ਗਈ ਹੈ ਤਾਂ ਜੋ ਸ਼ਹਿਰੀ ਆਵਾਜਾਈ ਵਿੱਚ ਸੁਧਾਰ ਦੇ ਇਸ ਪ੍ਰਾਜੈਕਟ ਦੌਰਾਨ ਜਨਤਾ ਨੂੰ ਜ਼ਿਆਦਾ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਲਗਭਗ 700 ਕਰੋੜ ਰੁਪਏ ਦਾ ਲਾਗਤ ਨਾਲ ਸੜਕਾਂ ਦਾ ਮਜ਼ਬੂਤੀਕਰਨ ਅਤੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਅਧੀਨ ਮੋਹਾਲੀ ਸ਼ਹਿਰ ਵਿੱਚ ਲਗਭਗ 80 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।

ਸ. ਮੁੰਡੀਆਂ ਨੇ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਗੁਣਵੱਤਾ ਦੇ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਹ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਸਤਾਵਿਤ ਸੁਧਾਰਾਂ ਦਾ ਉਦੇਸ਼ ਸ਼ਹਿਰ ਅਤੇ ਇਸ ਦੇ ਨਿਵਾਸੀਆਂ ਲਈ ਸੁਚਾਰੂ ਆਵਾਜਾਈ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਆਵਾਜਾਈ ਵਿੱਚ ਵੱਡੇ ਸੁਧਾਰਾਂ ਨੂੰ ਯਕੀਨੀ ਬਣਾਉਂਦਿਆਂ ਸੜਕ ਸੁਰੱਖਿਆ ਨੂੰ ਵੀ ਮਜ਼ਬੂਤੀ ਦੇਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਬਿਹਤਰ ਸੜਕੀ ਸੰਪਰਕ ਅਤੇ ਨਵੀਨੀਕਰਨ ਦੇ ਇਸ ਪ੍ਰਾਜੈਕਟ ਅਧੀਨ ਸ਼ਹਿਰੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਾਰਜ ਸ਼ਹਿਰ ਦੀ ਦਿੱਖ ਨੂੰ ਸਵਾਰਨ ਦੇ ਨਾਲ-ਨਾਲ ਇਥੋਂ ਦੇ ਨਾਗਰਿਕਾਂ ਲਈ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਸਾਫ਼-ਸੁਥਰਾ ਤੇ ਯੋਜਨਾਬੱਧ ਸ਼ਹਿਰੀ ਢਾਂਚਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਅਜਿਹੇ ਲੋਕ-ਪੱਖੀ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

ਇਸ ਮੌਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਹੋਰ ਵੀ ਮੌਜੂਦ ਸਨ।

Tags: BREAKING NEWSBreaking news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

by Ranjit Singh
November 11, 2026
0

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ - ਗੰਗੋਤਰੀ ਧਾਮ ਦੇ ਕਿਵਾੜ ਬੰਦ ਹੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Most Popular

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ

by Ranjit Singh
4 weeks ago
0

International: ਰੂਸ ਦੇ ਕਾਮਚਟਕਾ ’ਚ ਆਇਆ ਜ਼ਬਰਦਸਤ ਭੂਚਾਲ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਰੂਸ ਦੇ ਕਾਮਚਟਕਾ ਪ੍ਰਾਇਦੀਪ ਵਿੱਚ ਸ਼ੁੱਕਰਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 