South Africa : ਮਿੰਨੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 11 ਲੋਕਾਂ ਦੀ ਮੌਤ
– ਬੁਰੀ ਤਰ੍ਹਾਂ ਨੁਕਸਾਨੇ ਗਏ ਵਾਹਨ
ਨਵੀ ਦਿੱਲੀ, 29 ਜਨਵਰੀ 2026 (ਵਿਸ਼ਵ ਵਾਰਤਾ) –ਦੱਖਣੀ ਅਫਰੀਕਾ ਵਿੱਚ ਵੀਰਵਾਰ ਨੂੰ ਪੂਰਬੀ ਕਵਾਜ਼ੁਲੂ-ਨਟਾਲ ਸੂਬੇ ਦੇ ਡਰਬਨ ਸ਼ਹਿਰ ਦੇ ਨੇੜੇ ਇੱਕ ਮਿੰਨੀ ਬੱਸ ਟੈਕਸੀ ਅਤੇ ਇੱਕ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੱਖਣੀ ਅਫਰੀਕਾ ਦੇ ਸਥਾਨਕ ਸਰਕਾਰੀ ਅਧਿਕਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੇ ਇਹ ਜਾਣਕਾਰੀ ਦਿੱਤੀ। ਸੂਬਾਈ ਆਵਾਜਾਈ ਵਿਭਾਗ ਦੇ ਅਧਿਕਾਰੀ ਸਿਬੋਨੀਸੋ ਡੂਮਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇੱਕ ਸਕੂਲੀ ਬੱਚੇ ਸਮੇਤ ਸਾਰੇ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਡੂਮਾ ਦੇ ਅਨੁਸਾਰ, ਟਰੱਕ ਡਰਾਈਵਰ ਨੇ ਅਚਾਨਕ ਯੂ-ਟਰਨ ਲਿਆ, ਜਿਸ ਕਾਰਨ ਮਿੰਨੀ ਬੱਸ ਟੈਕਸੀ ਦੀ ਟੱਰਕ ਨਾਲ ਸਿੱਧੀ ਟੱਕਰ ਹੋ ਗਈ। ਮਿੰਨੀ ਬੱਸ ਦਾ ਡਰਾਈਵਰ ਗੱਡੀ ਵਿੱਚ ਫਸ ਗਿਆ ਸੀ ਅਤੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਚਸ਼ਮਦੀਦਾਂ ਅਨੁਸਾਰ ਮਿੰਨੀ ਬੱਸ ਵਿੱਚ ਸਕੂਲੀ ਬੱਚੇ ਸਫ਼ਰ ਕਰ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮਿੰਨੀ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























