ਚੰਡੀਗੜ੍ਹ, 19 ਮਾਰਚ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੇ ਵਿਭਾਗ ਸਥਾਨਕ ਸਰਕਾਰ ਵਿਭਾਗ ਵਿਚ ਫੈਲੇ ਭ੍ਰਿਸ਼ਟਾਚਾਰ ਤੋਂ ਦੁਖੀ ਹੋ ਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨੇ ਅਸਤੀਫਾ ਦੇ ਦਿੱਤਾ ਹੈ।
ਨਾਭਾ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਰਾਕੇਸ਼ ਕੁਮਾਰ ਨੇ ਨਵਜੋਤ ਸਿੰਘ ਸਿੱਧੂ ਦੇ ਪੀਏ ਬਨੀ ਉਤੇ ਰਿਸ਼ਵਤ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਲਾਉਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।