Punjab ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ‘ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ
ਜਲੰਧਰ, 30 ਜਨਵਰੀ 2026 (ਵਿਸ਼ਵ ਵਾਰਤਾ): 31 ਜਨਵਰੀ, 2026 ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਜਲੰਧਰ ਜ਼ਿਲ੍ਹੇ (Punjab) ਵਿੱਚ ਕੱਢੇ ਜਾਣ ਵਾਲੇ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲ/ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, 31 ਜਨਵਰੀ, 2026 ਨੂੰ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜਾਂ ਲਈ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਛੁੱਟੀ ਦਾ ਹੁਕਮ ਉਨ੍ਹਾਂ ਸਕੂਲਾਂ/ਕਾਲਜਾਂ ਵਿੱਚ ਕਲਾਸਾਂ ‘ਤੇ ਲਾਗੂ ਨਹੀਂ ਹੋਵੇਗਾ ਜਿੱਥੇ ਉਕਤ ਮਿਤੀ ਨੂੰ ਬੋਰਡ/ਯੂਨੀਵਰਸਿਟੀ ਪ੍ਰੀਖਿਆਵਾਂ ਹੋਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























