• Latest
  • Trending
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

10 months ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

25 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

14 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

January 30, 2026
in ਖਬਰਾਂ, ਪੰਜਾਬ
Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

— ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

— ਅੰਮ੍ਰਿਤਸਰ ‘ਚ 24 ਘੰਟਿਆਂ ਦੌਰਾਨ 95 ਕਿਲੋਗ੍ਰਾਮ ਹੈਰੋਇਨ ਹੋਈ ਬਰਾਮਦ

— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਸੁਹੇਲ ਕਾਸਿਮ ਮੀਰ

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਇਸ ਦੇ ਨਾਲ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 94.5 ਕਿਲੋਗ੍ਰਾਮ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਪਾਕਿਸਤਾਨ ਸਥਿਤ ਹੈਂਡਲਰ ਦੀ ਮਿਲੀਭੁਗਤ ਨਾਲ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਅਤੇ ਅਪਰਾਧਾਂ ਨਾਲ ਜੁੜੇ ਹੋਰ ਡਿਜੀਟਲ ਸਬੂਤਾਂ ਬਾਰੇ ਖੁਲਾਸਾ ਹੋਇਆ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਖਾਸਾ ਖੇਤਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਉਸ ਵੇਲੇ ਰੋਕਿਆ, ਜਦੋਂ ਉਹ ਮੋਟਰਸਾਈਕਲ ‘ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਵਿਚਕਾਰ ਇੱਕ ਸ਼ੱਕੀ ਬੈਗ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ ‘ਤੇ, ਪੁਲਿਸ ਨੇ ਹੈਰੋਇਨ ਦੇ 103 ਪੈਕੇਟ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਵਜ਼ਨ 51.5 ਕਿਲੋਗ੍ਰਾਮ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 36 ਮਿਤੀ 30.01.2026 ਨੂੰ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Tags: amritsarBREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
2 weeks ago
0

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 